ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਅੱਜ ਵਿਸ਼ੇਸ਼ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਹਾਲਾਂਕਿ, ਈਡੀ ਨੇ ਹਿਰਾਸਤ ਦੀ ਮੰਗ ਕੀਤੀ ਸੀ।
ਅਨਿਲ ਦੇਸ਼ਮੁਖ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਦੇਸ਼ਮੁਖ ਨੂੰ 6 ਨਵੰਬਰ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਦੇਸ਼ਮੁਖ ਨੂੰ ਸ਼ਨੀਵਾਰ ਨੂੰ ਸਪੈਸ਼ਲ ਹੋਲੀਡੇਅ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਸੁਣਵਾਈ ਦੌਰਾਨ ਈਡੀ ਨੇ ਦੇਸ਼ਮੁਖ ਦੀ ਹਿਰਾਸਤ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਇਨਕਾਰ ਕਰ ਦਿੱਤਾ ਅਤੇ ਦੇਸ਼ਮੁਖ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਫੈਸਲਾ ਕੀਤਾ।
ਦੱਸ ਦੇਈਏ ਕਿ ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ 12 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਸੋਮਵਾਰ ਨੂੰ ਅਨਿਲ ਦੇਸ਼ਮੁਖ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਜਾਂਚ ਏਜੰਸੀ ਨੇ ਪਾਇਆ ਸੀ ਕਿ ਅਨਿਲ ਦੇਸ਼ਮੁਖ ਦੀ ਤਰਫੋਂ ਕਿਸੇ ਵੀ ਸਵਾਲ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ। ਜਿਸ ,ਕਾਰਨ ਦੇਸ਼ਮੁਖ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: