ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ 6 ਨਵੰਬਰ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਰਿਕਵਰੀ ਮਾਮਲੇ ‘ਚ ਈਡੀ ਨੇ ਵੱਡੀ ਕਾਰਵਾਈ ਕਰਦੇ ਹੋਏ ਸੂਬੇ ਦੇ ਸਾਬਕਾ ਗ੍ਰਹਿ ਮੰਤਰੀ ਦੇਸ਼ਮੁਖ ਨੂੰ ਗ੍ਰਿਫਤਾਰ ਕੀਤਾ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ 12 ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਪਾਇਆ ਕਿ ਅਨਿਲ ਦੇਸ਼ਮੁਖ ਵੱਲੋਂ ਕਿਸੇ ਵੀ ਸਵਾਲ ਦਾ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਅਜਿਹੇ ‘ਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਅੱਜ ਮੰਗਲਵਾਰ ਨੂੰ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਨੂੰ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਦਾ ਵੱਡਾ ਧਮਾਕਾ, ਲਾਂਚ ਕੀਤੀ ‘ਪੰਜਾਬ ਲੋਕ ਕਾਂਗਰਸ’ ਪਾਰਟੀ
ਦੇਸ਼ਮੁਖ ਨੇ ਆਪਣੇ ਖਿਲਾਫ ਰਿਸ਼ਵਤ ਦੇ ਦੋਸ਼ਾਂ ਨੂੰ ਲੈ ਕੇ ਵਿਵਾਦ ਦੇ ਵਿਚਕਾਰ ਇਸ ਸਾਲ ਦੇ ਸ਼ੁਰੂ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਜਾਂਚ ਏਜੰਸੀ ਦੇ ਸੰਮਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਸੋਮਵਾਰ ਨੂੰ ਜਾਰੀ ਇੱਕ ਵੀਡੀਓ ਬਿਆਨ ਵਿੱਚ, 71 ਸਾਲਾ ਐਨਸੀਪੀ ਨੇਤਾ ਦੇਸ਼ਮੁਖ ਨੇ ਕਿਹਾ ਸੀ ਕਿ “ਮੇਰੇ ਵਿਰੁੱਧ ਸਾਰੇ ਦੋਸ਼ ਝੂਠੇ ਹਨ।” ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਸੋਮਵਾਰ ਦੇਰ ਰਾਤ ਕਰੀਬ ਇੱਕ ਵਜੇ ਗ੍ਰਿਫਤਾਰ ਕੀਤਾ ਗਿਆ ਹੈ। ਈਡੀ ਅਧਿਕਾਰੀਆਂ ਨੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: