ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਸਿਹਤ ਮੰਤਰੀ ਅਨਿਲ ਵਿਜ ਦੀ ਤਬੀਅਤ ਅਚਾਨਕ ਤੋਂ ਵਿਗੜ ਗਈ ਹੈ । ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਦੇ ਚਲਦਿਆਂ ਮੰਗਲਵਾਰ ਯਾਨੀ ਕਿ ਅੱਜ ਅਚਾਨਕ ਹੀ ਦਿੱਲੀ ਦੇ AIIMS ਵਿੱਚ ਦਾਖਲ ਕਰਵਾਇਆ ਗਿਆ ਹੈ।

ਫਿਲਹਾਲ ਅਨਿਲ ਵਿਜ ਨੂੰ ਡਾਕਟਰਾਂ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ AIIMS ਹਸਪਤਾਲ ਦੇ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਐਤਵਾਰ ਨੂੰ ਵੀ ਉਨ੍ਹਾਂ ਦਾ ਆਕਸੀਜਨ ਦਾ ਪੱਧਰ ਘੱਟ ਹੋ ਗਿਆ ਸੀ। ਜਿਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਸੀ, ਪਰ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ AIIMS ਭੇਜਣਾ ਪਿਆ।






















