ਬੀਤੇ 2 ਦਿਨਾਂ ਤੋਂ ਕਿਸਾਨ ਹਰਿਆਣੇ ਦੇ ਕਰਨਾਲ ਵਿੱਚ ਡਟੇ ਹੋਏ ਹਨ। ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਬੁੱਧਵਾਰ ਨੂੰ ਵੀ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਹੋਈ ਗੱਲਬਾਤ ਵੀ ਬੇਸਿੱਟਾਂ ਰਹੀ ਹੈ।
ਕਿਸਾਨ 48 ਘੰਟਿਆਂ ਤੋਂ ਵੀ ਵੱਧ ਸਮੇਂ ਤੋਂ ਕਰਨਾਲ ਦੇ ਮਿੰਨੀ ਸਕੱਤਰੇਤ ਦੇ ਬਾਹਰ ਧਰਨੇ ‘ਤੇ ਬੈਠੇ ਹੋਏ ਹਨ ਅਤੇ ਪਿਛਲੇ ਮਹੀਨੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਹੁਕਮ ਦੇਣ ਵਾਲੇ ਐਸਡੀਐਮ ਆਯੂਸ਼ ਸਿਨਹਾ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ, ਹਰਿਆਣਾ ਦੇ ਗ੍ਰਹਿ ਮੰਤਰੀ ਅਨਿਜ ਵਿਜ ਨੇ ਕਿਹਾ ਹੈ ਕਿ ਜਾਂਚ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾਵੇਗੀ, ਪਰ ਕਿਸੇ ਦੇ ਕਹਿਣ ‘ਤੇ ਕਿਸੇ ਨੂੰ ਫਾਂਸੀ ਨਹੀਂ ਦਿੱਤੀ ਜਾਂ ਸਕਦੀ। ਕਿਸਾਨਾਂ ਦੀ ਮੰਗ ਹੈ ਕਿ ਲਾਠੀਚਾਰਜ ਵਿੱਚ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਸਡੀਐਮ ਉੱਤੇ ਕਤਲ ਦੇ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ, ਪਰ ਸਰਕਾਰ ਨੇ ਇਸਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ : BCCI ਨੇ ਟੀ 20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ, ਧੋਨੀ ਨੂੰ ਮਿਲੀ ਇਹ ਵੱਡੀ ਜ਼ਿੰਮੇਵਾਰੀ
ਇਸ ਮੁੱਦੇ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਅਸੀਂ ਨਿਰਪੱਖ ਜਾਂਚ ਕਰਵਾਉਣ ਲਈ ਤਿਆਰ ਹਾਂ ਅਤੇ ਜੇਕਰ ਕਰਨਾਲ ਘਟਨਾ ਦੀ ਜਾਂਚ ਕੀਤੀ ਗਈ ਤਾਂ ਅਧਿਕਾਰੀ, ਕਿਸਾਨ ਜਾਂ ਕਿਸਾਨ ਨੇਤਾ, ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਪਰ ਉਨ੍ਹਾਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਕਿਸੇ ਦੇ ਕਹਿਣ ਤੇ ਕਿਸੇ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਵਿਜ ਨੇ ਕਿਹਾ ਕਿ ਸਿਰਫ ਕਿਸਾਨਾਂ ਦੀ ਜਾਇਜ਼ ਮੰਗ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ, ਪ੍ਰਸ਼ਾਸਨ ਨੇ ਵੀਰਵਾਰ ਰਾਤ 23.59 ਵਜੇ ਤੱਕ ਪੂਰੇ ਕਰਨਾਲ ਵਿੱਚ ਇੰਟਰਨੈਟ ਅਤੇ ਮੋਬਾਈਲ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ।