ਪੰਜਾਬ ਦੀ ਸਿਆਸਤ ‘ਚ ਅੱਜ ਇੱਕ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਹੋ ਚੁੱਕਿਆ ਹੈ, ਇਸ ਸਮੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਿਉਂਕ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਸੀ।
ਇਸ ਦੌਰਾਨ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਵਿਰੋਧੀਆਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਰਹੀ ਹੈ। ਹਰਿਆਣੇ ਦੇ ਮੰਤਰੀ ਅਨਿਲ ਵਿਜ ਨੇ ਇਸ ਸਾਰੇ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਲਈ ਨਵਜੋਤ ਸਿੰਘ ਸਿੱਧੂ ਨੂੰ ਜਿੰਮੇਵਾਰ ਠਹਿਰਾਇਆ ਹੈ।
ਅਨਿਲ ਵਿਜ ਨੇ ਨੇ ਟਵੀਟ ਕਰ ਕਿਹਾ ਹੈ ਕਿ, “ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਇਸ ਦੀ ਸਕ੍ਰਿਪਟ ਉਸੇ ਦਿਨ ਲਿਖੀ ਗਈ ਸੀ ਜਦੋਂ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਿੱਚ ਪ੍ਰਵੇਸ਼ ਕੀਤਾ ਸੀ ਕਿਉਂਕਿ ਜਿੱਥੇ-ਜਿੱਥੇ ਪੈਰ ਪਏ ‘ਸੰਤਨ’ ਦੇ ਉੱਥੇ-ਉੱਥੇ ਬੰਟਾਧਾਰ (ਵਿਨਾਸ਼)।”