ਪੰਜਾਬ ਵਿੱਚ ਸ਼ਨੀਵਾਰ ਨੂੰ ਹੋਏ ਤਖਤਾ ਪਲਟ ਤੋਂ ਬਾਅਦ ਅੱਜ ਦਾ ਦਿਨ ਵੀ ਸੂਬੇ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਸੋਮਵਾਰ ਨੂੰ ਯਾਨੀ ਕਿ ਅੱਜ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।
ਇਸੇ ਵਿਚਾਲੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਇੱਕ ਵਾਰ ਫਿਰ ਟਵੀਟ ਕਰ ਕੇ ਕਾਂਗਰਸ ਸਰਕਾਰ ‘ਤੇ ਤੰਜ ਕਸਿਆ ਹੈ। ਦਰਅਸਲ, ਅਨਿਲ ਵਿਜ ਨੇ ਟਵੀਟ ਕਰਦਿਆਂ ਲਿਖਿਆ,” ਪੰਜਾਬ ਕਾਂਗਰਸ ਕਿਸਨੂੰ ਮੁੱਖ ਮੰਤਰੀ ਬਣਾਏ, ਆਪਣੀ ਗੱਡੀ ‘ਤੇ ਕਿਹੜਾ ਇੰਜਣ ਲਗਾਏ, ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਜੋ ਇੰਜਣ ਕਦਮ-ਕਦਮ ‘ਤੇ ਟਾਸ ਕਰ ਕੇ ਚੱਲਦਾ ਹੋਵੇ ਇਸ ਨਾਲ ਪੰਜਾਬ ਦਾ ਕੀ ਹਾਲ ਹੋਵੇਗਾ ਉਸਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣੇ ਹਨ। ਹਾਲਾਂਕਿ ਇਸ ਰਾਜ ਦੇ ਉਹ ਪਹਿਲੇ ਦਲਿਤ CM ਬਣੇ ਹਨ। ਚੰਨੀ ਤੋਂ ਇਲਾਵਾ ਓਪੀ ਸੋਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਡਿਪਟੀ CM ਵਜੋਂ ਸਹੁੰ ਚੱਕੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵੀ ਅਨਿਲ ਵਿਜ ਨੇ ਟਵੀਟ ਕਰਦਿਆਂ ਕਾਂਗਰਸ ਸਰਕਾਰ ‘ਤੇ ਹਮਲਾ ਕੀਤਾ ਸੀ। ਸ਼ਨੀਵਾਰ ਨੂੰ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਇਸ ਦੀ ਸਕ੍ਰਿਪਟ ਉਸੇ ਦਿਨ ਲਿਖੀ ਗਈ ਸੀ ਜਦੋਂ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਿੱਚ ਪ੍ਰਵੇਸ਼ ਕੀਤਾ ਸੀ।
ਇਹ ਵੀ ਦੇਖੋ: ਵੱਡੀ ਖ਼ਬਰ: ਚਰਨਜੀਤ ਚੰਨੀ ਨੇ ਚੁੱਕੀ ਸਹੁੰ,ਬਣੇ ਪਹਿਲੇ ਦਲਿਤ CM, ਡਿਪਟੀ CM ਬਣੇ ਰੰਧਾਵਾ ਤੇ OP Soni