Anna Hazare Cancels Fast: ਨਵੀਂ ਦਿੱਲੀ: ਸਮਾਜ ਸੇਵੀ ਅੰਨਾ ਹਜ਼ਾਰੇ ਨੇ ਹੁਣ ਖੇਤੀਬਾੜੀ ਕਾਨੂੰਨਾਂ ਖਿਲਾਫ ਭੁੱਖ ਹੜਤਾਲ ਨਾ ਕਰਨ ਦਾ ਫੈਸਲਾ ਕੀਤਾ ਹੈ । ਅੰਨਾ ਨੇ ਖ਼ੁਦ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ ਵਿੱਚ ਇਹ ਐਲਾਨ ਕੀਤਾ ਹੈ। ਇੰਨਾ ਹੀ ਨਹੀਂ, ਅੰਨਾ ਨੇ ਸਰਕਾਰ ਦੇ ਕਿਸਾਨਾਂ ਦੇ ਹਿੱਤ ਵਿੱਚ ਚੁੱਕੇ ਕਦਮਾਂ ਦਾ ਸਮਰਥਨ ਕੀਤਾ ਹੈ । ਗੌਰਤਲਬ ਹੈ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਮਰਨ ਵਰਤ ਰੱਖਣ ਵਾਲੇ ਸਨ। ਇਸ ਤੋਂ ਪਹਿਲਾਂ ਅੰਨਾ ਨੇ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਮਹਾਰਾਸ਼ਟਰ ਵਿੱਚ ਆਪਣੇ ਪਿੰਡ ਰਾਲੇਗਣ ਸਿੱਧੀ ਵਿੱਚ ਮਰਤ ਵਰਤ ਸ਼ੁਰੂ ਕਰਨਗੇ ।
ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਮੈਂ ਖੇਤੀਬਾੜੀ ਖੇਤਰਾਂ ਵਿੱਚ ਸੁਰੱਖਿਆ ਦੀ ਮੰਗ ਕਰ ਰਿਹਾ ਹਾਂ ਪਰ ਅਜਿਹਾ ਲੱਗਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਜੁੜੇ ਮਸਲਿਆਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ । ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਇਹ ਵੀ ਅਪੀਲ ਕੀਤੀ ਸੀ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਉਨ੍ਹਾਂ ਦੇ ਵਰਤ ਵਿੱਚ ਇਕੱਠੇ ਨਾ ਹੋਣ ਦੀ ਅਪੀਲ ਵੀ ਕੀਤੀ।
ਗੌਰਤਲਬ ਹੈ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕਿਸਾਨ ਡਟੇ ਹੋਏ ਹਨ। ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਕਾਨੂੰਨਾਂ ਨੂੰ ਨਹੀਂ ਰੱਦ ਕਰਦੀ, ਉਹ ਇਥੋਂ ਨਹੀਂ ਹਟਣਗੇ ।
ਇਹ ਵੀ ਦੇਖੋ: ਜੋਗਿੰਦਰ ਯਾਦਵ ਨੇ ਸਟੇਜ ਤੋਂ ਕਿਹਾ, ਭਾਵੁਕ ਹੋਏ ਟਿਕੈਤ ਦੇ ਚਾਰ ਹੰਝੂਆਂ ਨੇ ਸਾਰੇ ਦਾਗ ਧੋ ਦਿੱਤੇ