Anna Hazare supports farmers protest: ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਸਿੰਘੁ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਨੇ ਗੱਲਬਾਤ ਕਰਨ ਦਾ ਪ੍ਰਸਤਾਵ ਦਿੱਤਾ ਸੀ, ਜਿਸ ਨੂੰ ਕਿਸਾਨ ਜੱਥੇਬੰਦੀਆਂ ਨੇ ਠੁਕਰਾ ਦਿੱਤਾ ਹੈ । ਕਿਸਾਨ ਜੱਥੇਬੰਦੀਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ । ਕਿਸਾਨ ਹੁਣ ਦਿੱਲੀ-ਹਰਿਆਣਾ ਦੇ ਸਿੰਘੁ ਬਾਰਡਰ ਤੋਂ ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ ਵਿੱਚ ਨਹੀਂ ਜਾਣਗੇ । ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਦਰਸ਼ਨ ਸਿੰਘੁ ਬਾਰਡਰ ‘ਤੇ ਹੀ ਪ੍ਰਦਰਸ਼ਨ ਜਾਰੀ ਰਹੇਗਾ । ਇਸ ਦੌਰਾਨ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ।
ਅੰਨਾ ਹਜ਼ਾਰੇ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਨ । ਉਨ੍ਹਾਂ ਕਿਹਾ ਕਿ ਕਿਸਾਨ ਅਤੇ ਸਰਕਾਰ ਦੀ ਸਥਿਤੀ ਭਾਰਤ ਪਾਕਿਸਤਾਨ ਵਰਗੀ ਹੋ ਗਈ ਹੈ । ਅੰਨਾ ਹਜ਼ਾਰੇ ਨੇ ਕਿਹਾ ਕਿ ਜਿਸ ਤਰ੍ਹਾਂ ਚੋਣਾਂ ਦੌਰਾਨ ਆਗੂ ਕਿਸਾਨਾਂ ਦੇ ਘਰ ਤੇ ਖੇਤਾਂ ਵਿੱਚ ਵੋਟਾਂ ਮੰਗਣ ਲਈ ਜਾਂਦੇ ਹੋ, ਉਸੇ ਤਰ੍ਹਾਂ ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਵੀ ਗੱਲ ਕਰੋ।
ਅੰਨਾ ਹਜ਼ਾਰੇ ਨੇ ਕਿਹਾ ਕਿ ਕਿਸਾਨ ਅੱਜ ਅਹਿੰਸਾ ਦੇ ਰਾਹ ‘ਤੇ ਅੰਦੋਲਨ ਕਰ ਰਹੇ ਹਨ । ਕੱਲ੍ਹ ਜਦੋਂ ਕਿਸਾਨ ਹਿੰਸਾ ‘ਤੇ ਉਤਰ ਆਉਣਗੇ ਤਾਂ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ । ਕਿਸਾਨ ਪਾਕਿਸਤਾਨੀ ਨਹੀਂ ਹਨ। ਸਰਕਾਰ ਨੂੰ ਉਨ੍ਹਾਂ ਨਾਲ ਵਿਚਾਰ ਵਟਾਂਦਰੇ ਕਰਨੇ ਚਾਹੀਦੇ ਹਨ। ਅੰਨਾ ਹਜ਼ਾਰੇ ਨੇ ਕੇਂਦਰ ਸਰਕਾਰ ਨੂੰ ਵੀ ਨਿਸ਼ਾਨਾ ਬਣਾਇਆ । ਉਨ੍ਹਾਂ ਕਿਹਾ ਕਿ ਦੇਸ਼ ਮੰਦਭਾਗਾ ਹੈ ਕਿ ਕਿਸਾਨ ਪਿਛਲੇ ਕਈ ਦਿਨਾਂ ਤੋਂ ਅੰਦੋਲਨ ਕਰ ਰਹੇ ਹਨ । ਜੋ ਕਿਸਾਨ ਅੰਦੋਲਨ ਕਰ ਰਹੇ ਹਨ, ਉਹ ਪਾਕਿਸਤਾਨ ਦੇ ਨਹੀਂ ਹਨ । ਸਾਡੇ ਦੇਸ਼ ਨਾਲ ਸਬੰਧਤ ਹਨ।
ਇਸ ਤੋਂ ਅੱਗੇ ਅੰਨਾ ਹਜ਼ਾਰੇ ਨੇ ਕਿਹਾ ਕਿ ਕਿਸਾਨਾਂ ‘ਤੇ ਪਾਣੀ ਦੀਆਂ ਬੌਛਾਰਾਂ ਨਾਲ ਹਮਲਾ ਕਰਨਾ ਸਹੀ ਨਹੀਂ ਸੀ । ਜੋ ਅੱਜ ਕਿਸਾਨਾਂ ਨਾਲ ਹੋ ਰਿਹਾ ਹੈ ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਵਰਗਾ ਹੋ ਗਿਆ ਹੈ । ਕਿਸਾਨ ਦੇਸ਼ ਦਾ ਦੁਸ਼ਮਣ ਨਹੀਂ ਹੈ, ਇਸ ਲਈ ਇਸ ਅੰਦੋਲਨ ਨੂੰ ਸੁਲਝਾਉਣ ਦੀ ਜ਼ਰੂਰਤ ਹੈ। ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗ ਕਰਕੇ ਮਸਲਾ ਹੱਲ ਕਰਨਾ ਚਾਹੀਦਾ ਹੈ।