Another farmer commits suicide : ਅੱਜ ਕਿਸਾਨ ਅੰਦੋਲਨ ਦਾ 59 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨੀ ਦਾ ਨਾਮ ਰਤਨ ਸਿੰਘ ਹੈ। ਉਨ੍ਹਾਂ ਦੀ ਉਮਰ 75 ਸਾਲ ਦੱਸੀ ਗਈ ਹੈ। ਜ਼ਿਕਰਯੋਗ ਹੈ ਅੰਦੋਲਨ ਦੇ ਵਿਚਕਾਰ ਕੱਲ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਵਿਗਿਆਨ ਭਵਨ ਵਿੱਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀ ਮੇਜ਼ ‘ਤੇ ਆਹਮੋ-ਸਾਹਮਣੇ ਹੋਏ ਸੀ। ਸਰਕਾਰ ਨੇ ਇੱਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਸੀ, ਪਰ ਕਿਸਾਨਾਂ ਨੇ ਇਸ ਨੂੰ ਦੁਬਾਰਾ ਰੱਦ ਕਰ ਦਿੱਤਾ ਸੀ। ਇਸ ਕਾਰਨ ਦੋਵਾਂ ਪਾਸਿਆਂ ਤੋਂ ਫਿਰ ਤਣਾਅ ਵੱਧ ਗਿਆ ਸੀ।
ਦੱਸ ਦੇਈਏ ਕਿ ਹਜ਼ਾਰਾਂ ਕਿਸਾਨ ਸਿੰਘੂ ਬਾਰਡਰ ‘ਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਹਨ। ਪਰ ਇਸ ਦੌਰਾਨ, ਅੰਮ੍ਰਿਤਸਰ ਦੇ ਰਤਨ ਸਿੰਘ ਨੇ ਸ਼ਨੀਵਾਰ ਨੂੰ ਇੱਥੇ ਖੁਦਕੁਸ਼ੀ ਕਰ ਲਈ। ਉਹ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰ ਦੱਸੇ ਜਾ ਰਹੇ ਹਨ। ਜਦੋਂ ਉਨ੍ਹਾਂ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਪਿੰਡ ਕੋਟਲੀ ਢੋਲੇ ਸ਼ਾਹ ਅੰਮ੍ਰਿਤਸਰ ਵਿਖੇ ਪਹੁੰਚੀ ਤਾਂ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਰਤਨ ਸਿੰਘ ਕਈ ਦਿਨਾਂ ਤੋਂ ਕਿਸਾਨ ਅੰਦੋਲਨ ਦੇ ਵਿੱਚ ਸ਼ਾਮਿਲ ਸੀ।
ਇਹ ਵੀ ਦੇਖੋ : US ਬੇਸਡ ਕੰਪਨੀ ‘ਚ ਵੱਡੇ ਪੈਕੇਜ ‘ਤੇ ਕਰਦਾ ਦੀ ਜੌਬ, ਕਿਸਾਨ ਅੰਦੋਲਨ ਦਾ ਨੌਜਵਾਨ ‘ਤੇ ਪਿਆ ਅਜਿਹਾ ਅਸਰ,