ਜੰਮੂ-ਕਸ਼ਮੀਰ ‘ਚ ਅੱਤਵਾਦੀ ਸੰਗਠਨ ਲੋਕਾਂ ‘ਚ ਡਰ ਪੈਦਾ ਕਰਨ ਅਤੇ ਸ਼ਾਂਤੀ ਭੰਗ ਕਰਨ ਲਈ ਲਗਾਤਾਰ ਨਵੇਂ ਤਰੀਕੇ ਲੱਭ ਰਹੇ ਹਨ। ਇਹੀ ਕਾਰਨ ਹੈ ਕਿ ਪਾਕਿਸਤਾਨੀ ਸੰਸਥਾ ਇੰਟਰ-ਸਰਵਿਸਿਜ਼ ਇੰਟੈਲੀਜੈਂਸ ਯਾਨੀ ISI ਹੁਣ ਔਰਤਾਂ, ਕੁੜੀਆਂ ਅਤੇ ਕਿਸ਼ੋਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇੰਨਾ ਹੀ ਨਹੀਂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਹਥਿਆਰ, ਨਸ਼ੀਲੇ ਪਦਾਰਥ ਅਤੇ ਅੱਤਵਾਦੀ ਸਮੂਹਾਂ ਦੇ ਸੰਦੇਸ਼ ਪਹੁੰਚਾਉਣ ਲਈ ਔਰਤਾਂ ਅਤੇ ਕਿਸ਼ੋਰਾਂ ਦੀ ਵਰਤੋਂ ਕਰ ਰਹੀ ਹੈ। ਚਿਨਾਰ ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਔਜਲਾ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਚੌਕਸ ਰਹਿਣ ਦੀ ਲੋੜ ਹੈ ਕਿਉਂਕਿ ਨਵਾਂ ਖਤਰਾ ਇਹ ਹੈ ਕਿ ਔਰਤਾਂ ਅਤੇ ਕਿਸ਼ੋਰਾਂ ਨੂੰ ਸੰਦੇਸ਼, ਨਸ਼ੀਲੇ ਪਦਾਰਥ ਅਤੇ ਹਥਿਆਰ ਲਿਜਾਣ ਲਈ ਵਰਤਿਆ ਜਾ ਰਿਹਾ ਹੈ। ਕੰਟਰੋਲ ਰੇਖਾ ਦੇ ਪਾਰ ਬੈਠੇ ਲੋਕ ਇਹ ਸਾਜ਼ਿਸ਼ ਰਚ ਰਹੇ ਹਨ। ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਔਜਲਾ ਅਨੁਸਾਰ ਫੌਜ ਨੇ ਕੁਝ ਅਜਿਹੇ ਮਾਮਲਿਆਂ ਦਾ ਪਤਾ ਲਗਾਇਆ ਹੈ, ਜਿਸ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਔਰਤਾਂ, ਕੁੜੀਆਂ ਅਤੇ ਕਿਸ਼ੋਰਾਂ ਨੂੰ ਸੁਨੇਹੇ, ਨਸ਼ੇ ਅਤੇ ਕਈ ਵਾਰ ਹਥਿਆਰ ਲਿਜਾਣ ਲਈ ਭਰਤੀ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਇਸ ਦੇ ਨਾਲ ਹੀ ਅਮਰਦੀਪ ਸਿੰਘ ਔਜਲਾ ਨੇ ਦੱਸਿਆ ਕਿ ਇਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਦੀ ਨਵੀਂ ਚਾਲ ਹੈ। ਅਸੀਂ ਇਸ ਨਾਲ ਨਜਿੱਠਣ ਲਈ ਹੋਰ ਏਜੰਸੀਆਂ ਨਾਲ ਕੰਮ ਕਰ ਰਹੇ ਹਾਂ। ਲੈਫਟੀਨੈਂਟ ਜਨਰਲ ਔਜਲਾ ਨੇ ਅੱਗੇ ਕਿਹਾ ਕਿ ਸਾਨੂੰ ਕਿਸੇ ਵੀ ਕੀਮਤ ‘ਤੇ ਆਪਣੀ ਚੌਕਸੀ ਨੂੰ ਘੱਟ ਨਹੀਂ ਹੋਣ ਦੇਣਾ ਚਾਹੀਦਾ। ਰਾਸ਼ਟਰੀ ਸੁਰੱਖਿਆ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਇਸ ਨੂੰ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੇ ਸੰਦੇਸ਼ਵਾਹਕ ਵਜੋਂ ਕੰਮ ਕਰਨ ਵਾਲੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਔਰਤਾਂ, ਕੁੜੀਆਂ ਅਤੇ ਕਿਸ਼ੋਰਾਂ ਨੂੰ ਮੁੱਖ ਤੌਰ ‘ਤੇ ਸੰਦੇਸ਼ ਕੈਰੀ ਕਰਨ ਦੇ ਵਿਕਲਪ ਵਜੋਂ ਸ਼ਾਮਲ ਕੀਤਾ ਗਿਆ ਹੈ।