ਪੰਜਾਬ, ਯੂਪੀ ਤੇ ਉੱਤਰਾਖੰਡ ਸਣੇ ਪੰਜ ਰਾਜਾਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ । ਦਿੱਲੀ ਵਿਚ ਗਣਤੰਤਰ ਦਿਵਸ ਸਮਾਗਮ ਵਿੱਚ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੇ ਹਰ ਦਫ਼ਤਰ ਵਿੱਚ ਨੇਤਾਵਾਂ ਜਾਂ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਨਹੀਂ ਲਗਾਈਆਂ ਜਾਣਗੀਆਂ । ਹੁਣ ਦਿੱਲੀ ਦੇ ਸਰਕਾਰੀ ਦਫ਼ਤਰਾਂ ਵਿੱਚ ਸਿਰਫ਼ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਹੀ ਲਗਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਅਸੀਂ ਪ੍ਰਣ ਲੈਂਦੇ ਹਾਂ ਕਿ ਹਰ ਬੱਚੇ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੁਪਨਿਆਂ ਦੀ ਸਿੱਖਿਆ ਦਿੱਤੀ ਜਾਵੇਗੀ । ਅਸੀਂ ਸੱਤ ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮਿਲੀਨੀਆ ਟਰੰਪ ਨੇ ਵੀ ਸਾਡੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਸਾਨੂੰ ਆਪਣਾ ਸਰਟੀਫਿਕੇਟ ਮਿਲ ਗਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਕੋਰੋਨਾ ਬਾਰੇ ਗੱਲ ਕਰਦਿਆਂ ਕਿਹਾ ਕਿ ਪਿਛਲੇ 2 ਸਾਲਾਂ ਤੋਂ ਦੇਸ਼ ਅਤੇ ਦੁਨੀਆ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਨ। ਦੇਸ਼ ਵਿੱਚ ਹਾਲੇ ਤੀਜੀ ਲਹਿਰ ਚੱਲ ਰਹੀ ਹੈ ਪਰ ਦਿੱਲੀ ਵਿੱਚ ਪੰਜਵੀਂ ਲਹਿਰ ਹੈ ਅਤੇ ਸਭ ਤੋਂ ਜ਼ਿਆਦਾ ਕੋਰੋਨਾ ਦੀ ਮਾਰ ਦਿੱਲੀ ਵਾਲਿਆਂ ਨੇ ਝੇਲੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕੋਰੋਨਾ ਦੇ ਚੱਲਦਿਆਂ ਲੋਕ ਨਿਯਮਾਂ ਦਾ ਪਾਲਣ ਕਰਨ ਤਾਂ ਜੋ ਕੋਰੋਨਾ ਪਾਬੰਦੀਆਂ ਤੋਂ ਰਾਹਤ ਮਿਲ ਸਕੇ।
ਕੋਰੋਨਾ ਕਾਰਨ ਦਿੱਲੀ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਪਾਬੰਦੀਆਂ ਲਗਾਉਣ ਦੇ ਹੱਕ ਵਿੱਚ ਨਹੀਂ ਹਾਂ, ਪਰ ਤੁਹਾਡੀ ਜ਼ਿੰਦਗੀ ਵੀ ਮਹੱਤਵਪੂਰਨ ਹੈ। ਇਸ ਲਈ ਇਹ ਪਾਬੰਦੀਆਂ ਲਗਾਉਣੀਆਂ ਪਈਆਂ ਹਨ । ਕੁਝ ਦਿਨ ਪਹਿਲਾਂ ਅਸੀਂ ਐਲਜੀ ਸਾਹਿਬ ਨੂੰ ਪਾਬੰਦੀਆਂ ਹਟਾਉਣ ਲਈ ਪ੍ਰਸਤਾਵ ਭੇਜਿਆ ਸੀ, ਜਿਨ੍ਹਾਂ ਵਿੱਚੋਂ ਉਨ੍ਹਾਂ ਨੇ ਕੁਝ ਨੂੰ ਸਵੀਕਾਰ ਕੀਤਾ ਅਤੇ ਕੁਝ ਨੂੰ ਨਹੀਂ ਨਾ ਮਨਜ਼ੂਰ ਕੀਤਾ ।
ਵੀਡੀਓ ਲਈ ਕਲਿੱਕ ਕਰੋ -: