ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵੱਧ ਰਹੇ ਹਨ। ਜਿਸਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਕੀਤੀ । ਇਸ ਦੌਰਾਨ ਉਨ੍ਹਾਂ ਕਿਹਾ ਕਿ ਯੋਗਾ ਨਾਲ ਇਮਿਊਨਿਟੀ ਵਧਦੀ ਹੈ, ਜਿਹੜੇ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਤੋਂ ਬਾਅਦ ਹੋਮ ਆਈਸੋਲੇਸ਼ਨ ਵਿੱਚ ਹਨ, ਉਨ੍ਹਾਂ ਲਈ ਪ੍ਰਾਣਾਯਾਮ ਅਤੇ ਯੋਗਾ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਦਰਅਸਲ, ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਦੀ ਰਫਤਾਰ ਘੱਟ ਗਈ ਹੈ । ਉਨ੍ਹਾਂ ਕਿਹਾ ਕਿ ਹੋਮ ਆਈਸੋਲੇਸ਼ਨ ਵਿੱਚ ਰਹਿਣ ਵਾਲੇ ਲੋਕਾਂ ਲਈ ਆਨਲਾਈਨ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ । ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਪਿਛਲੇ 2-3 ਦਿਨਾਂ ਤੋਂ ਅਸੀਂ ਦੇਖ ਰਹੇ ਹਾਂ ਕਿ ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਦੇ ਵਾਧੇ ਦੀ ਦਰ ਘਟੀ ਹੈ, ਜੋ ਕਿ ਚੰਗੀ ਗੱਲ ਹੈ।
ਇਹ ਵੀ ਪੜ੍ਹੋ: ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ, ਹਾਕੀ ਤੇ ਗੇਂਦ ਨਾਲ ਉਤਰਨਗੇ ਮੈਦਾਨ ‘ਚ
ਮੈਨੂੰ ਉਮੀਦ ਕਰਦਾ ਹਾਂ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਅੱਜ ਅਸੀਂ ਉਨ੍ਹਾਂ ਲੋਕਾਂ ਲਈ ਇੱਕ ਸ਼ਾਨਦਾਰ ਪ੍ਰੋਗਰਾਮ ਲੈ ਕੇ ਆਏ ਹਾਂ ਜੋ ਕੋਰੋਨਾ ਦੇ ਮਰੀਜ਼ ਹਨ ਅਤੇ ਹੋਮ ਆਈਸੋਲੇਸ਼ਨ ਵਿੱਚ ਹਨ । ਅਜਿਹਾ ਪਹਿਲੀ ਵਾਰ ਹੋ ਰਿਹਾ ਹੈ । ਅਸੀਂ ਜਾਣਦੇ ਹਾਂ ਕਿ ਯੋਗਾ ਨਾਲ ਇਮਿਊਨਿਟੀ ਵਧਦੀ ਹੈ । ਹੋਮ ਆਈਸੋਲੇਸ਼ਨ ਵਿੱਚ ਰਹਿਣ ਵਾਲੇ ਲੋਕਾਂ ਲਈ ਯੋਗਾ ਦੀਆਂ ਵਿਸ਼ੇਸ਼ ਕਲਾਸਾਂ ਚਲਾਈਆਂ ਜਾ ਰਹੀਆਂ ਹਨ।
ਦੱਸ ਦੇਈਏ ਕਿ ਦਿੱਲੀ ਵਿੱਚ ਨਵੀਆਂ ਪਾਬੰਦੀਆਂ ਦੇ ਬਾਵਜੂਦ ਕੋਰੋਨਾ ਦੀ ਰਫ਼ਤਾਰ ਬੇਕਾਬੂ ਹੈ । ਇਸ ਕਾਰਨ ਡੀਡੀਐਮਏ ਨੇ ਮੰਗਲਵਾਰ ਨੂੰ ਇੱਕ ਨਵੀਂ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕੁਝ ਹੋਰ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ । ਮੰਗਲਵਾਰ ਨੂੰ ਡੀਡੀਐਮ ਦੁਆਰਾ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ ਵਿੱਚ ਕਿਹਾ ਗਿਆ ਹੈ ਕਿ ਜ਼ਰੂਰੀ ਸੇਵਾਵਾਂ ਨਾਲ ਜੁੜੇ ਦਫਤਰਾਂ ਨੂੰ ਛੱਡ ਕੇ ਸਾਰੇ ਨਿੱਜੀ ਦਫਤਰ ਬੰਦ ਕਰ ਦਿੱਤੇ ਗਏ ਹਨ । ਇਸ ਤੋਂ ਇਲਾਵਾ ਸਾਰੇ ਰੈਸਟੋਰੈਂਟ ਅਤੇ ਬਾਰ ਬੰਦ ਰਹਿਣਗੇ, ਜਿੱਥੇ ਸਿਰਫ ਟੇਕਵੇਅ ਦੀ ਸਹੂਲਤ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: