ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਦਾ ਸੰਮਨ ਮਿਲਣ ਤੋਂ ਬਾਅਦ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। CM ਕੇਜਰੀਵਾਲ ਨੇ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੂੰ ਅੱਜ ਦਾ ਭਗਤ ਸਿੰਘ ਦੱਸਿਆ। ਇਸ ਸਬੰਧੀ ਟਵੀਟ ਕਰਦਿਆਂ ਕੇਜਰੀਵਾਲ ਨੇ ਕਿਹਾ,”ਜੇਲ ਦੀਆਂ ਸਲਾਖਾਂ ਅਤੇ ਫਾਂਸੀ ਦਾ ਫੰਦਾ ਵੀ ਭਗਤ ਸਿੰਘ ਦੇ ਬੁਲੰਦ ਇਰਾਦਿਆਂ ਨੂੰ ਢਾਹ ਨਹੀਂ ਲਗਾ ਸਕਿਆ । ਇਹ ਆਜ਼ਾਦੀ ਦੀ ਦੂਜੀ ਲੜਾਈ ਹੈ। ਮਨੀਸ਼ ਅਤੇ ਸਤੇਂਦਰ ਅੱਜ ਦੇ ਭਗਤ ਸਿੰਘ ਹਨ।75 ਸਾਲਾਂ ਬਾਅਦ ਦੇਸ਼ ਨੂੰ ਇੱਕ ਸਿਖਿਆ ਮੰਤਰੀ ਮਿਲਿਆ, ਜਿਸ ਨੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਕੇ ਸੁਨਹਿਰੇ ਭਵਿੱਖ ਦੀ ਉਮੀਦ ਦਿੱਤੀ ਹੈ। ਕਰੋੜਾਂ ਲੋਕਾਂ ਦੀਆਂ ਦੁਆਵਾਂ ਤੁਹਾਡੇ ਨਾਲ ਹਨ।”
ਸੰਮਨ ਮਿਲਣ ਮਗਰੋਂ ਮਨੀਸ਼ ਸਿਸੋਦੀਆ ਨੇ ਕਿਹਾ, ‘ਮੇਰੇ ਘਰ ‘ਤੇ 14 ਘੰਟੇ ਤੱਕ ਸੀਬੀਆਈ ਦੀ ਛਾਪੇਮਾਰੀ ਹੋਈ। ਕੁਝ ਨਹੀਂ ਨਿਕਲਿਆ। ਮੇਰੇ ਬੈਂਕ ਲਾਕਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚ ਵੀ ਕੁਝ ਨਹੀਂ ਨਿਕਲਿਆ। ਉਨ੍ਹਾਂ ਨੂੰ ਮੇਰੇ ਪਿੰਡ ਵਿੱਚ ਵੀ ਕੁਝ ਨਹੀਂ ਮਿਲਿਆ। ਹੁਣ ਉਨ੍ਹਾਂ ਨੇ ਮੈਨੂੰ ਕੱਲ੍ਹ (ਸੋਮਵਾਰ) ਸਵੇਰੇ 11 ਵਜੇ ਸੀਬੀਆਈ ਹੈੱਡਕੁਆਰਟਰ ਬੁਲਾਇਆ ਹੈ। ਮੈਂ ਜਾ ਕੇ ਆਪਣਾ ਪੂਰਾ ਸਹਿਯੋਗ ਦੇਵਾਂਗਾ। ਸਤਯਮੇਵ ਜਯਤੇ!’
ਦੱਸ ਦੇਈਏ ਕਿ ਸੀਬੀਆਈ ਦਿੱਲੀ ਦੀ ਸ਼ਰਾਬ ਪਾਲਿਸੀ ਨੂੰ ਲੈ ਕੇ ਜਾਂਚ ਕਰ ਰਹੀ ਹੈ, ਜਿਸ ਵਿੱਚ ਸਿਸੋਦੀਆ ‘ਤੇ ਪਹਿਲਾਂ ਹੀ FIR ਦਰਜ ਕੀਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਸੀਬੀਆਈ ਇਸ ਮਾਮਲੇ ਵਿੱਚ ਕਈ ਛਾਪੇ ਵੀ ਮਾਰ ਚੁੱਕੀ ਹੈ ਅਤੇ ਇਹ ਕਾਰਵਾਈ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ: ਮੰਤਰੀ ਬਲਜੀਤ ਕੌਰ ਦੀ ਸਕਿਓਰਿਟੀ ਵਾਲੀ ਗੱਡੀ ਨੇ ਬਾਈਕ ਨੂੰ ਮਾਰੀ ਟੱਕਰ, 2 ਹੋਏ ਫੱਟੜ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਈਡੀ ਵੱਲੋਂ ਦਿੱਲੀ ਦੇ ਸਿਹਤ ਮੰਤਰੀ ਸਤੇੱਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਦਿੱਲੀ ਉੱਚ ਅਦਾਲਤ ਨੇ ਜੈਨ ਵਿਰੁੱਧ ਕਾਰਵਾਈ ਸੋਮਵਾਰ ਨੂੰ ਬੰਦ ਕਰ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: