ਦਿੱਲੀ ਦੀ ਇਕ ਅਦਾਲਤ ਨੇ ਕਥਿਤ ਸ਼ਰਾਬ ਘੋਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਮੁੱਖ ਮਤਰੀ ਅਰਵਿੰਦ ਕੇਜਰੀਵਾਲ ਤੇ ਬੀਆਰਐੱਸ ਨੇਤਾ ਦੇ ਕਵਿਤਾ ਦੀ ਨਿਆਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ।
ਰਿਮਾਂਡ ਮਿਆਦ ਖਤਮ ਹੋਣ ‘ਤੇ ਵੀਡੀਓ ਕਾਨਫਰੰਸ ਜ਼ਰੀਏ ਅਦਾਲਤ ਵਿਚ ਪੇਸ਼ ਕੀਤੇ ਜਾਣ ਦੇ ਬਾਅਦ ਸੀਬੀਆਈ ਤੇ ਈਡੀ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਕੇਜਰੀਵਾਲ ਦੀ ਹਿਰਾਸਤ 14 ਦਿਨ ਲਈ ਵਧਾ ਦਿੱਤੀ। ਜੱਜ ਨੇ ਤੇਲੰਗਾਨਾ ਦੇ ਐਮਐਲਸੀ ਅਤੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਦੀ ਸੀਬੀਆਈ ਦੁਆਰਾ ਜਾਂਚ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 7 ਮਈ ਤੱਕ ਨਿਆਂਇਕ ਹਿਰਾਸਤ ਵੀ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਨਹਿਰ ਕੰਢੇ ਜ਼ਖਮੀ ਹਾਲਤ ‘ਚ ਮਿਲਿਆ ਸਾਬਕਾ ਫੌਜੀ, ਇਲਾਜ ਦੌਰਾਨ ਹੋਇਆ ਰੱਬ ਨੂੰ ਪਿਆਰਾ
ਇਸ ਤੋਂ ਪਹਿਲਾਂ ਅੱਜ ਸਵੇਰੇ ਅਰਵਿੰਦ ਕੇਜਰੀਵਾਲ ਦੇ ਖੂਨ ਵਿਚ ਸ਼ੂਗਰ ਦੀ ਮਾਤਰਾ ਵਧਣ ਦੇ ਬਾਅਦ ਉਨ੍ਹਾਂ ਨੂੰ ਇੰਸੁਲਿਨ ਦਿੱਤੀ ਗਈ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ‘ਤੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਬਜਰੰਗ ਬਲੀ ਦੀ ਜੈ। ਹਨੂੰਮਾਨ ਜਯੰਤੀ ‘ਤੇ ਮਿਲੀ ਖੁਸ਼ਖਬਰੀ। ਤਿਹਾੜ ਪ੍ਰਸ਼ਾਸਨ ਨੇ ਅਰਵਿੰਦ ਕੇਜਰੀਵਾਲ ਨੂੰ ਆਖਿਰਕਾਰ ਇੰਸੁਲਿਨ ਦਿੱਤੀ। ਇਹ ਹਨੂੰਮਾਨ ਜੀ ਦੇ ਆਸ਼ੀਰਵਾਦ ਤੇ ਦਿੱਲੀ ਵਾਲਿਆਂ ਦੇ ਸੰਘਰਸ਼ ਦਾ ਨਤੀਜਾ ਹੈ। ਇਸ ਸੰਘਰਸ਼ ਦੇ ਦੌਰ ਵਿਚ ਵੀ ਬਜਰੰਗ ਬਲੀ ਦਾ ਆਸ਼ੀਰਵਾਦ ਸਾਡੇ ਸਾਰਿਆਂ ‘ਤੇ ਬਣਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: