ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ED ਨੇ CM ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਚਰਚਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਦਿੱਲੀ ਦੇ ਆਬਕਾਰੀ ਘੁਟਾਲੇ ਨਾਲ ਜੁੜੇ CBI ਦੇ ਕੇਸ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਨੂੰ ਰਾਊਜ਼ ਐਵੇਨਿਊ ਕੋਰਟ ਨੇ ਵਧਾਇਆ ਹੈ। ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ ਸਨ।
ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਆਬਕਾਰੀ ਨੀਤੀ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਦੇ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਵੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸਦੇ ਇਲਾਵਾ ਅਦਾਲਤ ਨੇ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਤੇ ਬੀਆਰਐੱਸ ਨੇਤਾ ਕਵਿਤਾ ਦੀ ਨਿਆਂਇਕ ਹਿਰਾਸਤ ਵੀ 31 ਜੁਲਾਈ ਤੱਕ ਵਧਾਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ 25 ਜੁਲਾਈ ਤੱਕ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਈ ਸੀ। ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਦੇ ਬਾਅਦ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਦੀ ਨਿਆਂਇਕ ਹਿਰਾਸਤ ਵਧਾਏ ਜਾਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਉਹ ਲਗਾਤਾਰ ਤਿਹਾੜ ਜੇਲ੍ਹ ਵਿੱਚ ਹੀ ਬੰਦ ਹਨ।
ਵੀਡੀਓ ਲਈ ਕਲਿੱਕ ਕਰੋ -: