ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਹੁਣ ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਆਉਣ ਦੇ ਕਿਆਸ ਲਗਾਏ ਜਾ ਰਹੇ ਹਨ। ਜਿਸਦੇ ਮੱਦੇਨਜ਼ਰ ਦੇਸ਼ ਵਿੱਚ ਤੀਜੀ ਲਹਿਰ ਨਾਲ ਨਜਿੱਠਣ ਲਈ ਰਾਜ ਸਰਕਾਰਾਂ ਨੇ ਤਿਆਰੀ ਸ਼ੁਰੂ ਕਰ ਲਈ ਹੈ।
ਇਸੇ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਕੋਰੋਨਾ ਦੀ ਇਹ ਲਹਿਰ ਬਹੁਤ ਖਤਰਨਾਕ ਸੀ। ਇਸ ਵਾਰ ਬਹੁਤ ਸਾਰੇ ਲੋਕ ਇਸਦੀ ਚਪੇਟ ਵਿੱਚ ਆਏ, ਪਰ ਅਸੀਂ ਸਭ ਨੇ ਇਸ ਦਾ ਮਿਲ ਕੇ ਮੁਕਾਬਲਾ ਕੀਤਾ । ਹੁਣ ਪੂਰੇ ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ ਹੈ। ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰੀ ਕਰਨੀ ਪਵੇਗੀ।
ਇਸ ਤੋਂ ਅੱਗੇ ਦੇਸ਼ ਭਰ ਵਿੱਚ ਤੀਜੀ ਲਹਿਰ ਦੀ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਹੁਣ ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਆਉਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਵਿੱਚ 45% ਲੋਕਾਂ ਵੱਲੋਂ ਵੈਕਸੀਨ ਲਗਵਾਉਣ ਦੇ ਬਾਵਜੂਦ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਇਸ ਲਈ ਅਸੀਂ ਹੇਠ ‘ਤੇ ਹੱਥ ਰੱਖ ਕੇ ਨਹੀਂ ਬੈਠ ਸਕਦੇ। ਅਸੀਂ ਤੀਜੀ ਲਹਿਰ ਦੀ ਪੂਰੀ ਤਿਆਰੀ ਕਰ ਰਹੇ ਹਾਂ।
ਉੱਥੇ ਹੀ ਉਨ੍ਹਾਂ ਨੇ ਰਾਜਧਾਨੀ ਵਿੱਚ ਆਕਸੀਜਨ ਦੀ ਕਮੀ ‘ਤੇ ਬੋਲਦਿਆਂ ਕਿਹਾ ਕਿ ਆਮ ਦਿਨਾਂ ਵਿੱਚ 150 ਟਨ ਆਕਸੀਜਨ ਦੀ ਜ਼ਰੂਰਤ ਹੁੰਦੀ ਸੀ ਜਦੋਂ ਕਿ ਦੂਜੀ ਲਹਿਰ ਵਿੱਚ 700 ਟਨ ਆਕਸੀਜਨ ਦੂਸਰੀ ਪਈ । ਤੀਜੀ ਲਹਿਰ ਦੇ ਆਉਣ ਦੀ ਉਮੀਦ ਸੱਚ ਹੈ।
ਜਿਸ ਕਾਰਨ ਆਕਸੀਜਨ ਸਟੋਰ ਦੀ ਸਮਰੱਥਾ ਵੀ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਦੇ 9 ਹਸਪਤਾਲਾਂ ਵਿੱਚ 22 ਆਕਸੀਜਨ ਜਨਰੇਟਰ ਪਲਾਂਟ ਲਗਾਏ ਜਾ ਰਹੇ ਹਨ, ਜਿਨ੍ਹਾਂ ਦੀ ਕੁੱਲ ਸਮਰੱਥਾ 17 ਟਨ ਹੈ । ਹੁਣ ਦਿੱਲੀ ਵਿੱਚ 27 ਆਕਸੀਜਨ ਜਨਰੇਟਰ ਪਲਾਂਟ ਸ਼ੁਰੂ ਹੋ ਗਏ ਹਨ ।
ਦੱਸ ਦੇਈਏ ਕਿ ਇਸ ਬਾਰੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਕਹਿਣਾ ਹੈ ਕਿ ਇਨ੍ਹਾਂ ਆਕਸੀਜਨ ਪਲਾਂਟਾਂ ਤੋਂ ਹਰ ਹਸਪਤਾਲ ਵਿੱਚ 1000 ਬੈੱਡਾਂ ਨੂੰ ਆਕਸੀਜਨ ਮਿਲੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕੋਰੋਨਾ ਦੀ ਤੀਜੀ ਦੀ ਤਿਆਰੀ ਦੇ ਅਧੀਨ ਆਕਸੀਜਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਹ ਵੀ ਦੇਖੋ: Akali Dal-BSP Alliance: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, Akali Dal ਤੇ BSP ਦਾ ਹੋਇਆ ਗਠਜੋੜ