ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਚ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ । ਇਹ ਮੁਹੱਲਾ ਕਲੀਨਿਕ ਹਲਕਾ ਉੱਤਰੀ ਵਿੱਚ ਵਿਧਾਇਕ ਮਦਨ ਲਾਲ ਬੱਗਾ ਦੇ ਖੇਤਰ ਵਿੱਚ ਹੈ, ਜਿਸ ਦਾ ਉਦਘਾਟਨ ਮੁੱਖ ਮੰਤਰੀ ਮਾਨ ਵੱਲੋਂ ਕੀਤਾ ਗਿਆ ਹੈ । ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ‘ਤੇ CM ਅਰਵਿੰਦ ਕੇਜਰੀਵਾਲ ਨੇ ਵਧਾਈ ਦਿੱਤੀ ਹੈ।
ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ। ਸਿਹਤ ਦੇ ਖੇਤਰ ਵਿੱਚ ਦਿੱਲੀ ਦੇ ਬਾਅਦ ਹੁਣ ਪੰਜਾਬ ਵਿੱਚ ਵੀ ਕ੍ਰਾਂਤੀ ਸ਼ੁਰੂ ਹੋ ਗਈ ਹੈ। ਇਹ ਇੱਕ ਸ਼ੁਰੂਆਤ ਹੈ। ਪੰਜਾਬ ਦੇ ਹਰ ਕੋਨੇ ਵਿੱਚ ਮੁਹੱਲਾ ਕਲੀਨਿਕ ਖੁੱਲ੍ਹਣਗੇ।
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਤੇ ਪੰਜਾਬੀਆਂ ਨਾਲ ਕੀਤੇ ਇਹ ਵੱਡੇ ਵਾਅਦੇ
ਦੱਸ ਦੇਈਏ ਕਿ ਮੁਹੱਲਾ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ ਅਤੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 4 ਮੈਂਬਰਾਂ ਦੇ ਸਟਾਫ਼ ਨਾਲ ਇੱਕ MBBS ਡਾਕਟਰ ਮੌਜੂਦ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: