ਦੁਨੀਆ ਭਰ ਵਿੱਚ ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਨੇ ਦਹਿਸ਼ਤ ਫੈਲਾਈ ਹੋਈ ਹੈ। ਜਿਸਦੇ ਮੱਦੇਨਜ਼ਰ ਕਈ ਦੇਸ਼ਾਂ ਵਿੱਚ ਮੁੜ ੱਤੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਫੈਲਣ ਨੂੰ ਰੋਕਣ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਇਹ ਵੇਰੀਐਂਟ ਸਮੇਂ ਨਾਲ ਹੋਰ ਗੰਭੀਰ ਹੁੰਦਾ ਤਾਂ ਰਾਜਧਾਨੀ ਵਿੱਚ ਉਨ੍ਹਾਂ ਦੀ ਸਰਕਾਰ ਕ੍ਰਿਸਮਸ ਅਤੇ ਨਵੇਂ ਸਾਲ ਦਾ ਜਸ਼ਨ ਮਨਾਉਣ ਦੇ ਪ੍ਰੋਗਰਾਮਾਂ ‘ਤੇ ਪਾਬੰਦੀ ਲਗਾ ਸਕਦੀ ਹੈ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਅਜਿਹੇ ਕਿਸੇ ਵੀ ਤਰ੍ਹਾਂ ਦੇ ਉਪਾਅ ਦੀ ਕੋਈ ਲੋੜ ਨਹੀਂ ਹੈ।
ਇਸ ਤੋਂ ਅੱਗੇ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਹ ਇਸ ਮੁੱਦੇ ‘ਤੇ ਲਗਾਤਾਰ ਮਾਹਿਰਾਂ ਦੇ ਸੰਪਰਕ ਵਿੱਚ ਹੈ। ਦਿੱਲੀ ਵਿੱਚ ਹੁਣ ਤੱਕ ਓਮੀਕ੍ਰੋਨ ਵੇਰੀਐਂਟ ਦੇ ਦੋ ਮਰੀਜ਼ ਸਾਹਮਣੇ ਆਏ ਹਨ । ਜਿਨ੍ਹਾਂ ਚੋਂ ਇੱਕ ਨੇ ਕੋਰੋਨਾ ਦੇ ਇਸ ਰੂਪ ਨੂੰ ਮਾਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਟਵੀਟ ਕਰ ਦਿੱਤੀ ਵਧਾਈ
ਕੇਜਰੀਵਾਲ ਨੇ ਕਿਹਾ ਕਿ ਜੇ ਲੋੜ ਪਈ ਤਾਂ ਅਸੀਂ ਸੂਬੇ ਵਿੱਚ ਪਾਬੰਦੀਆਂ ਲਗਾ ਦੇਵਾਂਗੇ। ਫਿਲਹਾਲ ਪਾਬੰਦੀਆਂ ਦੀ ਕੋਈ ਲੋੜ ਨਹੀਂ ਹੈ। ਅਸੀਂ ਲਗਾਤਾਰ ਮਾਹਿਰਾਂ ਦੇ ਸੰਪਰਕ ਵਿੱਚ ਹਾਂ ਅਤੇ ਜੇਕਰ ਦਿੱਲੀ ਵਾਸੀਆਂ ਦੀ ਸੁਰੱਖਿਆ ਲਈ ਕਿਸੇ ਪਾਬੰਦੀ ਦੀ ਲੋੜ ਪਈ ਤਾਂ ਅਸੀਂ ਅਜਿਹਾ ਕਰਨ ਤੋਂ ਗੁਰੇਜ਼ ਨਹੀਂ ਕਰਾਂਗੇ।
ਦੱਸ ਦੇਈਏ ਕਿ ਦਿੱਲੀ ਸਰਕਾਰ ਵੱਲੋਂ ਕੋਰੋਨਾ ਦੇ ਇਸ ਰੂਪ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਨੇ ਇਨ੍ਹਾਂ ਤਿਆਰੀਆਂ ਬਾਰੇ ਦੱਸਦਿਆਂ ਕਿਹਾ ਕਿ ਸਾਡੀ ਸਰਕਾਰ ਇਸ ਰੂਪ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਡੀ ਸਰਕਾਰ ਵੱਲੋਂ ਆਕਸੀਜਨ ਸਪਲਾਈ, ਬੈੱਡ ਅਤੇ ਦਵਾਈਆਂ ਨੂੰ ਲੈ ਕੇ ਕਈ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਸੀਂ ਨਹੀਂ ਚਾਹੁੰਦੇ ਕਿ ਦਿੱਲੀ ਵਿੱਚ ਓਮੀਕ੍ਰੋਨ ਸੰਕਟ ਨਾ ਆਵੇ, ਪਰ ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ।
ਵੀਡੀਓ ਲਈ ਕਲਿੱਕ ਕਰੋ -: