ਉੱਤਰਾਖੰਡ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਗਰਮਾਈ ਹੋਈ ਹੈ। ਇਸੇ ਵਿਚਾਲੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਫਿਰ ਦੌਰੇ ‘ਤੇ ਹਨ।
ਉੱਤਰਾਖੰਡ ਦੌਰੇ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਉੱਤਰਾਖੰਡ ਵਿੱਚ ਜੇਕਰ ਆਮ ਆਦਮੀ ਪਾਟੀ ਦੀ ਸਰਕਾਰ ਬਣਦੀ ਹੈ ਤਾਂ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਜਦੋਂ ਤੱਕ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਨੂੰ ਸਰਕਾਰ ਵੱਲੋਂ 5 ਹਜ਼ਾਰ ਰੁਪਏ ਮਹੀਨਾ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ CM ਅਹੁਦੇ ਲਈ ਠੋਕਿਆ ਦਾਅਵਾ, ਕਿਹਾ-ਹਾਈਕਮਾਨ ਮੈਨੂੰ ਸੌਂਪੇ ਪੰਜਾਬ ਦੀ ਕਮਾਨ
ਦਰਅਸਲ, ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪਹਾੜਾਂ ਵਿੱਚ ਉਥੋਂ ਦੇ ਲੋਕਾਂ ਲਈ ਰੁਜ਼ਗਾਰ ਇੱਕ ਵੱਡਾ ਮੁੱਦਾ ਹੈ, ਜਿਸਦੀ ਭਾਲ ਵਿੱਚ ਉਨ੍ਹਾਂ ਨੂੰ ਮੈਦਾਨੀ ਇਲਾਕਿਆਂ ਵਿੱਚ ਆਉਣਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਪਾਰਟੀ ਨੇ ਜਿਹੜਾ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ, 24 ਘੰਟੇ ਬਿਜਲੀ ਦਾ ਵਾਅਦਾ ਕੀਤਾ ਤਾਂ ਉਸਨੂੰ ਕਰ ਕੇ ਦਿਖਾਵਾਂਗੇ। ਸਾਡੀ ਪਾਰਟੀ ਨੇ ਦਿੱਲੀ ਵਿੱਚ ਇਹ ਕਰ ਕੇ ਦਿਖਾਇਆ ਹੈ। ਇਸ ਦੌਰਾਨ ਕੇਜਰੀਵਾਲ ਦੇ ਨਾਲ AAP ਉਮੀਦਵਾਰ ਅਜੇ ਕੋਠਿਆਲ ਵੀ ਮੌਜੂਦ ਰਹੇ।
ਇਸ ਦੌਰਾਨ ਕੇਜਰੀਵਾਲ ਨੇ ਉੱਤਰਾਖੰਡ ਵਿੱਚ ਛਾਈ ਬੇਰੁਜ਼ਗਾਰੀ ਨੂੰ ਲੈ ਕੇ ਵੀ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬੇਰੁਜ਼ਗਾਰੀ ਕਾਰਨ ਹੀ ਪਲਾਇਨ ਇਥੋਂ ਦੀ ਸਮੱਸਿਆ ਬਣ ਗਈ ਹੈ। ਉਨ੍ਹਾਂ ਕਿਹਾ ਕਿ ਇਸਦੇ ਮੱਦੇਨਜ਼ਰ ਹੀ ਉਨ੍ਹਾਂ ਦੀ ਪਾਰਟੀ ਨੇ ਇਸ ‘ਤੇ ਵਿਚਾਰ ਕੀਤਾ। ਉਨ੍ਹਾਂ ਨੇ ਇਸ ਦੌਰੇ ਦੌਰਾਨ ਪਹਿਲਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਉੱਤਰਾਖੰਡ ਦੇ ਸਾਰੇ ਬੇਰੁਜ਼ਗਾਰ ਨੌਜਿਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ
ਦੂਜੀ ਇਹ ਕਿ ਜਦੋਂ ਤੱਕ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲ ਜਾਂਦਾ, ਉਦੋਂ ਤੱਕ ਉਸ ਪਰਿਵਾਰ ਦੇ ਇੱਕ ਨੌਜਵਾਨ ਨੂੰ ਹਰ ਮਹੀਨੇ 5 ਹਜ਼ਾਰ ਰੁਪਏ ਦਿੱਤੇ ਜਾਣਗੇ। ਤੀਜਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਸੈਕਟਰ ਵਿੱਚ 80 ਪ੍ਰਤੀਸ਼ਤ ਨੌਕਰੀਆਂ ਉਥੋਂ ਦੇ ਨੌਜਵਾਨਾਂ ਨੂੰ ਮਿਲਣਗੀਆਂ।
ਦੱਸ ਦੇਈਏ ਕਿ ਇਨ੍ਹਾਂ ਤੋਂ ਇਲਾਵਾ ਕੇਜਰੀਵਾਲ ਨੇ ਚੌਥਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਬਣਨ ਦੇ 6 ਮਹੀਨਿਆਂ ਦੇ ਅੰਦਰ ਹੀ 1 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਨਿੱਜੀ ਤੇ ਸਰਕਾਰੀ ਖੇਤਰਕਾਂ ਨੂੰ ਮਿਲਾ ਕੇ ਇਨ੍ਹਾਂ ਨੌਕਰੀਆਂ ਦੀ ਵੰਡ ਕੀਤੀ ਜਾਵੇਗੀ। ਉਨਾਂਹ ਕਿਹਾ ਕਿ ਉੱਤਰਾਖੰਡ ਵਿੱਚ ਜਾਬ ਪੋਰਟਲ ਬਣਾਇਆ ਜਾਵੇਗਾ।
ਇਹ ਵੀ ਦੇਖੋ: ਵੱਡੀ ਖ਼ਬਰ: ਸੁਖਜਿੰਦਰ ਰੰਧਾਵਾਂ ਹੋਣਗੇ ਨਵੇਂ CM, ਅਰੁਣਾ ਚੌਧਰੀ ਡਿਪਟੀ CM…! LIVE