ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਲਗਾਤਾਰ ਹੋਰ ਸੂਬਿਆਂ ਵਿੱਚ ਵੀ ਝੰਡਾ ਗੱਡਣ ਦੀ ਤਿਆਰੀ ਵਿੱਚ ਹਨ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ CM ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਵੱਡਾ ਰੋਡ ਸ਼ੋਅ ਕੀਤਾ, ਜਿੱਥੇ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਵੀ ਮਿਲਿਆ।
ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਿੱਚ ਅਦਲਾ-ਬਦਲੀ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ । ਇਸੇ ਵਿਚਾਲੇ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਲੋਕ ਮੇਰੇ ਤੋਂ ਨਹੀਂ ਸਗੋਂ ਜਨਤਾ ਤੋਂ ਡਰਦੇ ਹਨ।
ਇਸ ਸਬੰਧੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਭਾਜਪਾ ਵਾਲਿਓ, ਜੇ ਇਮਾਨਦਾਰੀ ਨਾਲ ਜਨਤਾ ਲਈ ਕੰਮ ਕੀਤਾ ਹੁੰਦਾ ਤਾਂ ਇੰਨਾ ਡਰ ਨਾ ਹੁੰਦਾ, CM ਬਦਲਣ ਦੀ ਨੌਬਤ ਨਾ ਆਉਂਦੀ, ਦੂਜੀਆਂ ਪਾਰਟੀਆਂ ਦੇ ਦਾਗ਼ੀ ਆਗੂਆਂ ਦੇ ਪੈਰ ਫੜ੍ਹਨ ਦੀ ਜ਼ਰੂਰਤ ਨਾ ਪੈਂਦੀ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਵਿੱਚ ਇੱਕ ਕੱਟੜ ਅਤੇ ਇਮਾਨਦਾਰ ਸਰਕਾਰ ਦੇਵੇਗੀ।
ਦੱਸ ਦੇਈਏ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ‘ਆਪ’ ਦੇ ਹਿਮਾਚਲ ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ‘ਆਪ’ ਦੇ ਸੂਬਾ ਪ੍ਰਧਾਨ ਅਨੂਪ ਕੇਸਰੀ, ਸੰਗਠਨ ਜਨਰਲ ਸਕੱਤਰ ਸਤੀਸ਼ ਠਾਕੁਰ ਸਮੇਤ ਕਈ ਨੇਤਾ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਏ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”