ਸ਼ਹੀਦ ਬਾਬਾ ਜੀਵਨ ਸਿੰਘ ਜੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਆਰੇ ਸਿੱਖ ਸਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਯਾਨੀ ਕਿ ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ।
ਇਸ ਸਬੰਧੀ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ,” ਭਾਈ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਦੀ ਸ਼ਹਾਦਤ ਅਤੇ ਦਲੇਰੀ ਨੂੰ ਪ੍ਰਣਾਮ। ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹੀਦੀ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਾਵਨ ਸੀਸ ਪਹੁੰਚਾਉਣ ਦੀ ਅਦੁੱਤੀ ਸੇਵਾ ਬਦਲੇ ਦਸ਼ਮੇਸ਼ ਪਿਤਾ ਨੇ ਉਨ੍ਹਾਂ ਨੂੰ “ਰੰਘਰੇਟੇ ਗੁਰੂ ਕੇ ਬੇਟੇ” ਦੇ ਤਖ਼ੱਲਸ ਨਾਲ ਨਵਾਜ਼ਿਆ ।
ਦੱਸ ਦੇਈਏ ਕਿ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਧੜ ਤੋਂ ਅਲੱਗ ਕਰਕੇ ਸ਼ਹੀਦ ਕੀਤਾ ਗਿਆ ਤੇ ਐਲਾਨ ਕੀਤਾ ਗਿਆ ਕਿ ਹੈ ਕੋਈ ਐਸਾ ਸਿੱਖ, ਜੋ ਆਪਣੇ ਗੁਰੂ ਦੇ ਸਰੀਰ ਦਾ ਸਸਕਾਰ ਕਰਨ ਦੀ ਹਿੰਮਤ ਰੱਖਦਾ ਹੋਵੇ, ਤਾਂ ਉਸ ਸਮੇਂ ਦਿੱਲੀ ਵਾਸੀ ਸਿੱਖਾਂ ਵਿੱਚੋਂ ਕਿਸੇ ਨਾ ਹਿੰਮਤ ਕੀਤੀ ਤਾਂ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਨੇ ਇਹ ਸੇਵਾ ਨਿਭਾਈ ਸੀ ।
ਇਹ ਵੀ ਪੜ੍ਹੋ: UPSC ਦੀ ਮੀਟਿੰਗ ਅੱਜ; ਸਰਕਾਰ ਦੀ ਚਲੀ ਤਾਂ ਚਟੋਪਾਧਿਆਏ ਨਹੀਂ ਤਾਂ ਭਵਰਾ ਹੋ ਸਕਦੇ ਹਨ ਨਵੇਂ DGP
ਭਾਈ ਜੈਤਾ ਜੀ ਦਿੱਲੀ ਪਹੁੰਚ ਕੇ ਰਾਤ ਦੇ ਹਨੇਰੇ ਦਾ ਫਾਇਦਾ ਚੁੱਕ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚੁੱਕ ਕੇ ਜਦੋਂ ਆਨੰਦਪੁਰ ਸਾਹਿਬ ਪਹੁੰਚੇ ਸਨ ਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰੰਘਰੇਟੇ ਗੁਰੂ ਕੇ ਬੇਟੇ ਦੇ ਖਿਤਾਬ ਨਾਲ ਨਿਵਾਜ ਕੇ ਉਨ੍ਹਾਂ ਨੂੰ ਛਾਤੀ ਨਾਲ ਲਾਇਆ ਸੀ । ਭਾਈ ਜੀਵਨ ਸਿੰਘ ਜੀ ਨੇ 23 ਦਸੰਬਰ 1704 ਦੀ ਸਵੇਰ ਨੂੰ ਸ਼ਹੀਦੀ ਪ੍ਰਾਪਤ ਕੀਤੀ ਸੀ । ਬਾਬਾ ਜੀਵਨ ਸਿੰਘ ਜੀ ਇੱਕ ਉੱਚ ਦਰਜੇ ਦੇ ਕਵੀ ਵੀ ਸਨ।
ਵੀਡੀਓ ਲਈ ਕਲਿੱਕ ਕਰੋ -: