ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਨੇ ਦੁਨੀਆ ਭਰ ਤੜਥੱਲੀ ਮਚਾ ਦਿੱਤੀ ਹੈ । ਭਾਰਤ ਵਿੱਚ ਵੀ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਫੈਲੀ ਦਹਿਸ਼ਤ ਦੇ ਵਿਚਕਾਰ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।
ਦਰਅਸਲ, ਕੇਜਰੀਵਾਲ ਨੇ PM ਮੋਦੀ ਨੂੰ ਚਿੱਠੀ ਵਿੱਚ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੇਸ਼ਾਂ ‘ਚ ਕੋਰੋਨਾ ਦਾ ਓਮੀਕ੍ਰੋਨ ਵੈਰੀਐਂਟ ਪਾਇਆ ਜਾ ਰਿਹਾ ਹੈ, ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਫਲਾਈਟਾਂ ਨੂੰ ਤੁਰੰਤ ਪ੍ਰਭਾਵ ਨਾਲ ਪੂਰੀ ਤਰ੍ਹਾਂ ਰੋਕ ਦਿੱਤਾ ਜਾਵੇ। ਕੋਈ ਵੀ ਦੇਰੀ ਨੁਕਸਾਨਦੇਹ ਸਾਬਿਤ ਹੋ ਸਕਦੀ ਹੈ।
ਸੀਐਮ ਕੇਜਰੀਵਾਲ ਨੇ ਆਪਣੀ ਚਿੱਠੀ ਵਿੱਚ ਲਿਖਿਆ ਕਿ ਮੈਂ ਪ੍ਰਧਾਨ ਮੰਤਰੀ ਨੂੰ ਕੋਰੋਨਾ ਦੇ ਨਵੇਂ ਰੂਪ ਤੋਂ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੀਆਂ ਹਵਾਈ ਸੇਵਾਵਾਂ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕਰਦਾ ਹਾਂ । ਸਾਡਾ ਦੇਸ਼ ਬਹੁਤ ਮੁਸ਼ਕਿਲ ਨਾਲ ਕੋਰੋਨਾ ਦੇ ਕਹਿਰ ਤੋਂ ਬਾਹਰ ਆਇਆ ਹੈ । ਸਾਨੂੰ ਹਰ ਸੰਭਵ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕੋਰੋਨਾ ਦਾ ਨਵਾਂ ਰੂਪ ਭਾਰਤ ਵਿੱਚ ਦਾਖਲ ਨਾ ਹੋ ਸਕੇ।
ਇਹ ਵੀ ਪੜ੍ਹੋ: ਟਿਕੈਤ ਦਾ ਐਲਾਨ,”ਕਿਸਾਨਾਂ ਦੀ ਮੁਕੰਮਲ ਜਿੱਤ ਹੋਣ ‘ਤੇ ਦਰਬਾਰ ਸਾਹਿਬ ਕਰਨ ਆਵਾਂਗਾ ਸੇਵਾ”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ ਟਵੀਟ ਕੀਤਾ ਸੀ ਕਿ ਅਫਰੀਕੀ ਦੇਸ਼ਾਂ ਤੋਂ ਫੈਲਣ ਵਾਲੇ ਕੋਰੋਨਾ ਦੇ ਨਵੇਂ ਰੂਪਾਂ ਦੇ ਖਤਰੇ ਦੇ ਮੱਦੇਨਜ਼ਰ ਅਸੀਂ ਮਾਹਿਰਾਂ ਨੂੰ ਸੋਮਵਾਰ ਨੂੰ ਡੀਡੀਐੱਮਏ ਸਾਹਮਣੇ ਪੇਸ਼ਕਾਰੀ ਕਰਨ ਅਤੇ ਜ਼ਰੂਰੀ ਕਦਮ ਚੁੱਕਣ ਦੀ ਸਲਾਹ ਦੇਣ ਲਈ ਕਿਹਾ ਹੈ । ਅਸੀਂ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਸੁਰੱਖਿਆ ਲਈ ਹਰ ਜ਼ਰੂਰੀ ਕਦਮ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -: