ਕਾਂਗਰਸ ਨੇ ਦਿੱਲੀ ਪ੍ਰਦੇਸ਼ ਦੇ ਨਵੇਂ ਪ੍ਰਧਾਨ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅਨਿਲ ਚੌਧਰੀ ਦੀ ਜਗ੍ਹਾ ਹੁਣ ਅਰਵਿੰਦਰ ਸਿੰਘ ਲਵਲੀ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਇਸ ਸਬੰਧੀ ਕਾਂਗਰਸ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਹੈ। ਪੋਸਟ ਵਿੱਚ ਲਿਖਿਆ ਗਿਆ ਕਿ ਕਾਂਗਰਸ ਪ੍ਰਧਾਨ ਨੇ ਅਰਵਿੰਦਰ ਸਿੰਘ ਲਵਲੀ ਨੂੰ ਤੁਰੰਤ ਪ੍ਰਭਾਵ ਨਾਲ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਦਰਅਸਲ, ਕੇਸੀ ਵੇਣੁਗੋਪਾਲ ਦੇ ਦਸਤਖਤ ਕੀਤੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅਰਵਿੰਦਰ ਸਿੰਘ ਲਵਲੀ ਨੂੰ ਤੁਰੰਤ ਪ੍ਰਭਾਵ ਨਾਲ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ: ਵੱਡੀ ਖਬਰ: ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ
ਦੱਸ ਦੇਈਏ ਕਿ ਅਰਵਿੰਦਰ ਸਿੰਘ ਲਵਲੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਸ਼ੀਲਾ ਦੀਕਸ਼ਿਤ ਦੀ ਸਰਕਾਰ ਵਿੱਚ ਉਨ੍ਹਾਂ ਨੂੰ ਸਿੱਖਿਆ ਤੇ ਟ੍ਰਾਂਸਪੋਰਟ ਵਿਭਾਗ ਦੀ ਜ਼ਿੰਮੇਵਾਰੀ ਮਿਲੀ ਸੀ। ਸਾਲ 2017 ਵਿੱਚ ਦਿੱਲੀ ਨਗਰ ਨਿਗਮ ਚੋਣਾਂ ਤੋਂ ਠੀਕ ਪਹਿਲਾਂ ਉਹ ਭਾਜਪਾ ਵਿੱਚ ਚਲੇ ਗਏ ਸਨ ਪਰ ਬੀਤੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਘਰ ਵਾਪਸੀ ਕਰ ਲਈ।
ਵੀਡੀਓ ਲਈ ਕਲਿੱਕ ਕਰੋ -: