ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਬੀਤੇ ਐਤਵਾਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ। ਉੱਥੇ ਹੀ ਇਸ ਮਾਮਲੇ ਨੇ ਪੂਰੇ ਦੇਸ਼ ਦਾ ਸਿਆਸੀ ਪਾਰਾ ਵੀ ਚੜ੍ਹਾ ਦਿੱਤਾ ਹੈ।
ਇਸ ਦੌਰਾਨ ਹੁਣ ਇੱਕ ਵਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਿਸਾਨਾਂ ਨੂੰ ਕੁਚਲਣ ਦਾ ਆਰੋਪੀ ਆਸ਼ੀਸ਼ ਮਿਸ਼ਰਾ ਅੱਜ ਆਤਮ ਸਮਰਪਣ ਕਰ ਸਕਦਾ ਹੈ। ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ‘ਤੇ ਕਿਸਾਨਾਂ ਨੂੰ ਜੀਪ ਨਾਲ ਕੁਚਲਣ ਦਾ ਦੋਸ਼ ਲੱਗਿਆ ਹੈ। ਕੁੱਝ ਮੀਡੀਆ ਰਿਪੋਰਟਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਸ਼ੀਸ਼ ਮਿਸ਼ਰਾ ਦੇ ਅੱਜ ਸਮਰਪਣ ਕਰਨ ਦੀ ਉਮੀਦ ਹੈ। ਪਰ ਕੱਲ੍ਹ ਤੱਕ, ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਆਸ਼ੀਸ਼ ਮਿਸ਼ਰਾ ਦੋਵਾਂ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ।
ਤੁਹਾਨੂੰ ਦੱਸ ਦੇਈਏ ਕਿ ਲਖੀਮਪੁਰ ਖੀਰੀ ਹਿੰਸਾ ਨੂੰ ਤਿੰਨ ਦਿਨ ਹੋ ਗਏ ਹਨ, ਹਿੰਸਾ ਲਈ ਜ਼ਿੰਮੇਵਾਰ ਕੌਣ ਹੈ, ਇਹ ਸਵਾਲ ਅਜੇ ਵੀ ਬਰਕਰਾਰ ਹੈ। ਹਰ ਪਾਸਿਓਂ ਵੱਖੋ -ਵੱਖਰੇ ਦਾਅਵੇ ਕੀਤੇ ਜਾ ਰਹੇ ਹਨ। ਘਟਨਾ ਨਾਲ ਜੁੜੇ ਵੱਖੋ ਵੱਖਰੇ ਵੀਡੀਓ ਵੀ ਸਾਹਮਣੇ ਆ ਰਹੇ ਹਨ। ਇਸ ਦੌਰਾਨ ਦੋ ਚਸ਼ਮਦੀਦਾਂ ਦੇ ਬਿਆਨ ਸਾਹਮਣੇ ਆਏ ਹਨ। ਇਸ ਹਿੰਸਾ ਵਿੱਚ ਇੱਕ ਚਸ਼ਮਦੀਦ ਗਵਾਹ ਜ਼ਖਮੀ ਹੋਇਆ ਹੈ, ਉਸ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਪੁਲਿਸ ਅਧਿਕਾਰੀ ਨੂੰ ਕਹਿ ਰਿਹਾ ਹੈ ਕਿ ਥਾਰ ਗੱਡੀ ਵਿੱਚ ਭਈਆ ਜੀ ਸੀ, ਹੁਣ ਭਈਆ ਜੀ ਕੌਣ ਹਨ, ਇਹ ਜਾਂਚ ਦਾ ਵਿਸ਼ਾ ਹੈ।
ਇਹ ਵੀ ਦੇਖੋ : ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food