ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ‘ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ ਹੈ । ਸੀਐੱਮ ਗਹਿਲੋਤ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਇੱਕ ਗੰਭੀਰ ਮਾਮਲਾ ਹੈ। ਇਸ ਤੋਂ ਪਹਿਲਾਂ ਭਾਰਤ ਦੇ ਦੋ ਪ੍ਰਧਾਨ ਮੰਤਰੀਆਂ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੀ ਹੱਤਿਆ ਹੋ ਚੁੱਕੀ ਹੈ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ SPG ਨੂੰ ਦਿੱਤੀ ਗਈ ਸੀ । PM ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ SPG ਐਕਟ ‘ਚ ਵਿਸ਼ੇਸ਼ ਵਿਵਸਥਾਵਾਂ ਕੀਤੀਆਂ ਗਈਆਂ ਹਨ।
ਦਰਅਸਲ, ਪੀਐੱਮ ਦੇ ਦੌਰੇ ‘ਤੇ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ SPG ਅਤੇ IB ਦੀ ਹੁੰਦੀ ਹੈ ਅਤੇ ਰਾਜ ਪੁਲਿਸ SPG ਦੀਆਂ ਹਦਾਇਤਾਂ ਅਤੇ ਸਲਾਹਾਂ ਦੀ ਪਾਲਣਾ ਕਰਦੀ ਹੈ। SPG ਦੀ ਆਗਿਆ ਤੋਂ ਬਿਨ੍ਹਾਂ PM ਦਾ ਕਾਫਲਾ ਅੱਗੇ ਨਹੀਂ ਵਧ ਸਕਦਾ। SPG ਨੂੰ ਦੱਸਣਾ ਚਾਹੀਦਾ ਹੈ ਕਿ ਪ੍ਰਧਾਨ ਮੰਤਰੀ ਨੂੰ ਪਹਿਲਾਂ ਤੋਂ ਨਿਰਧਾਰਤ ਸਮਾਂ-ਸਾਰਣੀ ਤੋਂ ਬਿਨ੍ਹਾਂ 2 ਘੰਟੇ ਤੋਂ ਵੱਧ ਦੀ ਸੜਕ ਯਾਤਰਾ ਕਿਉਂ ਕਰਵਾਈ ਗਈ ?
ਇਹ ਵੀ ਪੜ੍ਹੋ: PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ ਅਮਿਤ ਸ਼ਾਹ ਦਾ ਵੱਡਾ ਬਿਆਨ, ਕਿਹਾ- ‘ਇਹ ਅਸਵੀਕਾਰਨਯੋਗ’
ਇਸ ਤੋਂ ਅੱਗੇ ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਗਈ ਸੀ, ਫਿਰ ਵੀ SPG ਨੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਧਰਨੇ ਵਾਲੇ ਰੂਟ ‘ਤੇ ਜਾਣ ਦੀ ਇਜਾਜ਼ਤ ਕਿਉਂ ਦਿੱਤੀ?
ਇਹ ਇੱਕ ਗੰਭੀਰ ਮੁੱਦਾ ਹੈ ਜਿਸ ‘ਤੇ ਰਾਜਨੀਤੀ ਕਰਨ ਦੀ ਬਜਾਏ SPG, IB ਅਤੇ ਹੋਰ ਏਜੰਸੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਇਸ ਮੁੱਦੇ ‘ਤੇ ਭਾਜਪਾ ਵੱਲੋਂ ਕਾਂਗਰਸ ਅਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਵਿਰੁੱਧ ਕੀਤੀਆਂ ਜਾ ਰਹੀਆਂ ਟਿੱਪਣੀਆਂ ਮੁੱਦੇ ਦੀ ਗੰਭੀਰਤਾ ਨੂੰ ਘੱਟ ਕਰਦੀਆਂ ਹਨ। ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -: