Assam bjp expels 15 leaders : ਅਸਾਮ ‘ਚ ਕੁੱਝ ਸਮੇਂ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾ ਜਿੱਤ ਪ੍ਰਾਪਤ ਕਰਨ ਲਈ ਹਰ ਪਾਰਟੀ ਵਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਹੁਣ ਅਸਾਮ ਭਾਜਪਾ ਨੇ ਵੀਰਵਾਰ ਨੂੰ ਵਿਧਾਨ ਸਭਾ ਦੇ ਸਾਬਕਾ ਸਪੀਕਰ ਦਿਲੀਪ ਕੁਮਾਰ ਪੌਲ ਸਮੇਤ 15 ਨੇਤਾਵਾਂ ਨੂੰ ਪਾਰਟੀ ਵਿੱਚੋਂ ਛੇ ਸਾਲ ਲਈ ਕੱਢ ਦਿੱਤਾ ਹੈ। ਕੱਢੇ ਗਏ ਆਗੂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ ਅਤੇ ਇਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।
ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜਦੀਪ ਰਾਏ ਨੇ ਕਿਹਾ ਕਿ ਪਾਰਟੀ ਦੇ ਅਸਾਮ ਪ੍ਰਦੇਸ਼ ਦੇ ਪ੍ਰਧਾਨ ਰਣਜੀਤ ਕੁਮਾਰ ਦਾਸ ਨੇ ਅਨੁਸ਼ਾਸਨੀ ਕਾਰਵਾਈ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਵਾਨਗੀ ਦਿੱਤੀ ਹੈ। ਪੌਲ ਉਨ੍ਹਾਂ 15 ਮੈਂਬਰਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਟਿਕਟ ਨਾ ਮਿਲਣ ਕਾਰਨ ਭਾਜਪਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਸਿਲਚਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਨ।