ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਤੌਰ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਗ੍ਰਹਿ ਮੰਤਰੀ ਵਜੋਂ ਸੰਬੋਧਿਤ ਕੀਤਾ । ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਦੇ ਇਸ ਸੰਬੋਧਨ ਦਾ ਵੀਡੀਓ ਹੁਣ ਅਸਾਮ ਕਾਂਗਰਸ ਵੱਲੋਂ ਟਵੀਟ ਕੀਤਾ ਗਿਆ ਹੈ। ਜਿਸ ਵਿੱਚ ਕਾਂਗਰਸ ਨੇ ਕਿਹਾ ਹੈ ਕਿ ਭਾਜਪਾ ਨੇ ਅਮਿਤ ਸ਼ਾਹ ਨੂੰ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਵਜੋਂ ਚੁਣ ਲਿਆ ਹੈ।
ਅਸਾਮ ਕਾਂਗਰਸ ਨੇ ਟਵੀਟ ਕਰਦਿਆਂ ਲਿਖਿਆ ਕਿ ਜਦੋਂ ਸਰਬਾਨੰਦ ਸੋਨੋਵਾਲ ਅਸਾਮ ਦੇ ਮੁੱਖ ਮੰਤਰੀ ਸਨ। ਉਦੋਂ ਸੰਸਦ ਮੈਂਬਰ ਪੱਲਬ ਲੋਚਨ ਦਾਸ ਨੇ ਕਈ ਮੌਕਿਆਂ ‘ਤੇ ਕੈਬਨਿਟ ਮੰਤਰੀ ਹੇਮੰਤ ਬਿਸਵਾ ਨੂੰ ਅਸਾਮ ਦਾ ਮੁੱਖ ਮੰਤਰੀ ਕਿਹਾ ਸੀ । ਕੀ ਭਾਜਪਾ ਨੇ ਨਰਿੰਦਰ ਮੋਦੀ ਦੀ ਬਜਾਏ ਅਗਲੇ ਪ੍ਰਧਾਨ ਮੰਤਰੀ ਦਾ ਚਿਹਰਾ ਚੁਣਿਆ ਹੈ? ਅਮਿਤ ਸ਼ਾਹ ਦੀ ਪ੍ਰਧਾਨ ਮੰਤਰੀ ਵਜੋਂ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਦਾਸ ਦੀ ਮਿਸਾਲ ਤੋਂ ਲੱਗਦਾ ਹੈ ਕਿ ਜ਼ੁਬਾਨ ਨਹੀਂ ਫਿਸਲੀ ਹੈ ?
ਇਹ ਵੀ ਪੜ੍ਹੋ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਐਕਸ਼ਨ ‘ਚ CM ਮਾਨ, ਅੱਜ ਫਿਰ DC ਤੇ SSP’s ਨਾਲ ਕਰਨਗੇ ਮੀਟਿੰਗ
ਹਾਲਾਂਕਿ, ਹੇਮੰਤ ਬਿਸਵਾ ਵੱਲੋਂ ਅਮਿਤ ਸ਼ਾਹ ਨੂੰ ਪ੍ਰਧਾਨ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗ੍ਰਹਿ ਮੰਤਰੀ ਵਜੋਂ ਬੁਲਾਉਣ ‘ਤੇ ਭਾਜਪਾ ਦਾ ਸਪੱਸ਼ਟੀਕਰਨ ਆਇਆ ਹੈ। ਭਾਜਪਾ ਨੇ ਕਿਹਾ ਹੈ ਕਿ ਹੇਮੰਤ ਬਿਸਵਾ ਦੀ ਜ਼ੁਬਾਨ ਫਿਸਲ ਗਈ ਅਤੇ ਉਨ੍ਹਾਂ ਨੇ ਗਲਤੀ ਨਾਲ ਅਜਿਹਾ ਬੋਲ ਦਿੱਤਾ।
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਅਤੇ ਮੰਗਲਵਾਰ ਨੂੰ ਦੋ ਦਿਨਾਂ ਅਸਾਮ ਦੇ ਦੌਰੇ ‘ਤੇ ਗਏ ਸਨ। ਇਸ ਦੌਰਾਨ ਉਹ ਭਾਰਤ-ਬੰਗਲਾਦੇਸ਼ ਸਰਹੱਦ ‘ਤੇ ਗਏ ਸਨ ਅਤੇ ਉਨ੍ਹਾਂ ਨੇ ਨੈਸ਼ਨਲ ਫੋਰੈਂਸਿਕ ਸਾਇੰਸ ਯੂਨੀਵਰਸਿਟੀ ਦਾ ਉਦਘਾਟਨ ਕੀਤਾ ਸੀ । ਇਸ ਦੇ ਨਾਲ ਹੀ ਹੇਮੰਤ ਨੇ ਬਿਸਵਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: