ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਸੈਸ਼ਨ ਦੌਰਾਨ ਸੰਸਦ ਮੈਂਬਰਾਂ ਦੀ ਗੈਰ-ਹਾਜ਼ਰੀ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਉਨ੍ਹਾਂ ਕਿਹਾ ਕਿ ਸਾਰੇ ਸੰਸਦ ਮੈਂਬਰਾਂ ਨੂੰ ਸਦਨ ‘ਚ ਰਹਿਣਾ ਚਾਹੀਦਾ ਹੈ। ਚਾਹੇ ਕੋਈ ਬਿੱਲ ਹੈ ਜਾਂ ਨਹੀਂ।
ਪ੍ਰਧਾਨ ਮੰਤਰੀ ਨੇ ਸਖ਼ਤੀ ਨਾਲ ਕਿਹਾ ਕਿ ਸੰਸਦ ਮੈਂਬਰਾਂ ਨੂੰ ਆਪਣੇ ਆਪ ਵਿੱਚ ਬਦਲਾਅ ਲਿਆਉਣਾ ਚਾਹੀਦਾ ਹੈ, ਨਹੀਂ ਤਾਂ ਬਦਲਾਅ ਆਪਣੇ ਆਪ ਹੋ ਜਾਵੇਗਾ। ਪ੍ਰਧਾਨ ਮੰਤਰੀ ਨੇ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕਿਹਾ, ‘ਕਿਰਪਾ ਕਰਕੇ ਸੰਸਦ ਅਤੇ ਮੀਟਿੰਗਾਂ ‘ਚ ਨਿਯਮਿਤ ਤੌਰ ‘ਤੇ ਹਾਜ਼ਰ ਰਹੋ। ਬੱਚਿਆਂ ਵਾਂਗ ਵਾਰ-ਵਾਰ ਸਮਝਾਉਣਾ ਮੇਰੇ ਲਈ ਚੰਗਾ ਨਹੀਂ ਹੈ। ਆਪਣੇ ਆਪ ਨੂੰ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਤਬਦੀਲੀਆਂ ਹੋਣਗੀਆਂ।
ਪੀਐਮ ਦਾ ਇਹ ਸਖ਼ਤ ਰੁਖ਼ ਅਜਿਹੇ ਸਮੇਂ ਵਿੱਚ ਸਾਹਮਣੇ ਆਇਆ ਹੈ ਜਦੋਂ ਵਿਰੋਧੀ ਧਿਰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਇਕਜੁੱਟਤਾ ਦਿਖਾਉਂਦੇ ਹੋਏ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀ ਹੈ। ਨਾਗਾਲੈਂਡ ਗੋਲੀਬਾਰੀ ਅਤੇ ਸੰਸਦ ਮੈਂਬਰਾਂ ਦੀ ਮੁਅੱਤਲੀ ਸਮੇਤ ਕਈ ਮੁੱਦਿਆਂ ‘ਤੇ ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਵੀ ਪੀਐਮ ਨੇ ਰਾਜ ਸਭਾ ਵਿੱਚ ਭਾਜਪਾ ਦੇ ਸੰਸਦ ਮੈਂਬਰਾਂ ਦੀ ਗੈਰਹਾਜ਼ਰੀ ਦੇ ਮੁੱਦੇ ਉੱਤੇ ਨਾਰਾਜ਼ਗੀ ਜਤਾਈ ਸੀ। ਸੂਤਰਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਮਾਨਸੂਨ ਸੈਸ਼ਨ ਦੌਰਾਨ ਜਦੋਂ ਉਪਰਲੇ ਸਦਨ ਵਿੱਚ ਬਿੱਲ ਪਾਸ ਕੀਤਾ ਗਿਆ ਤਾਂ ਕਈ ਸੰਸਦ ਮੈਂਬਰ ਮੌਜੂਦ ਨਹੀਂ ਸਨ, ਇਸ ਬਾਰੇ ਪ੍ਰਧਾਨ ਮੰਤਰੀ ਨੇ ਸਖ਼ਤ ਰੁਖ਼ ਅਪਣਾਇਆ ਸੀ। ਇੰਨਾ ਹੀ ਨਹੀਂ ਉਨ੍ਹਾਂ ਸੰਸਦੀ ਦਲ ਦੀ ਬੈਠਕ ‘ਚ ਰਾਜ ਸਭਾ ‘ਚੋਂ ਗੈਰ-ਹਾਜ਼ਰ ਰਹਿਣ ਵਾਲੇ ਸੰਸਦ ਮੈਂਬਰਾਂ ਦੇ ਨਾਂ ਵੀ ਮੰਗੇ ਸਨ।
ਵੀਡੀਓ ਲਈ ਕਲਿੱਕ ਕਰੋ -: