ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅੱਜ 98ਵੀਂ ਜਯੰਤੀ ਹੈ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ‘ਤੇ ਪ੍ਰਧਾਨ ਮੰਤਰੀ ਮੋਦੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ ਦਿੱਗਜ ਨੇਤਾਵਾਂ ਨੇ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਨੂੰ ਸੁਸ਼ਾਸਨ ਦਿਵਸ ਵਜੋਂ ਮਨਾ ਰਹੀ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਸਮਾਰਕ ‘ਸਦੈਵ ਅਟਲ’ ‘ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਪੀਐੱਮ ਮੋਦੀ ਨੇ ਵੀ ਟਵੀਟ ਕਰਕੇ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ। ਪੀਐੱਮ ਮੋਦੀ ਨੇ ਟਵੀਟ ਕਰ ਕਿਹਾ ਕਿ ਭਾਰਤ ਲਈ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ । ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਅਤੇ ਦੂਰਅੰਦੇਸ਼ੀ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਰਿਹਾ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਤੇ ਰਾਤ, ਜਾਰੀ ਰਹੇਗਾ ਸੀਤ ਲਹਿਰ ਦਾ ਪ੍ਰਕੋਪ
ਦੱਸ ਦੇਈਏ ਕਿ ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਟਵੀਟ ਕਰਕੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ ਹੈ। ਸੀਐੱਮ ਯੋਗੀ ਨੇ ਟਵੀਟ ਕਰ ਕਿਹਾ ਕਿ ਕਦਰਾਂ-ਕੀਮਤਾਂ ਤੇ ਆਦਰਸ਼ਾਂ ਦੀ ਰਾਜਨੀਤੀ ਦੇ ਖੋਜੀ, ਜ਼ਬਰਦਸਤ ਬੁਲਾਰੇ, ਉੱਤਮ ਕਵੀ, ਸਾਬਕਾ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿਮਰ ਸ਼ਰਧਾਂਜਲੀ। ਤੁਹਾਡਾ ਰਿਸ਼ੀਆਂ ਵਰਗਾ ਜੀਵਨ ਦੇਸ਼ ਦੇ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਹੈ।
ਵੀਡੀਓ ਲਈ ਕਲਿੱਕ ਕਰੋ -: