ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਅੱਜ 6ਵੀਂ ਬਰਸੀ ਹੈ। ਅਟਲ ਬਿਹਾਰੀ ਦਾ ਦਿਹਾਂਤ 16 ਅਗਸਤ 2018 ਨੂੰ 83 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ । ਇਸ ਮੌਕੇ ਪ੍ਰਧਾਨ ਮੰਤਰੀ ਸਮੇਤ ਸਾਰੇ ਭਾਜਪਾ ਨੇਤਾਵਾਂ ਨੇ ਉਨ੍ਹਾਂ ਦੀ ਸਮਾਧੀ ‘ਸਦੈਵ ਅਟਲ’ ‘ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਸਭ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਜੇਪੀ ਨੱਡਾ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ।
Atal Bihari Vajpayee Death Anniversary
ਅਟਲ ਜੀ ਦਾ ਜਨਮ 25 ਦਸੰਬਰ 1924 ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਹੋਇਆ ਸੀ। ਅਟਲ ਬਿਹਾਰੀ ਵਾਜਪਾਈ ਦਹਾਕਿਆਂ ਤੱਕ ਭਾਜਪਾ ਦਾ ਵੱਡਾ ਚਿਹਰਾ ਸਨ ਅਤੇ ਪ੍ਰਧਾਨ ਮੰਤਰੀ ਵਜੋਂ ਆਪਣਾ ਕਾਰਜਕਾਲ ਪੂਰਾ ਕਰਨ ਵਾਲੇ ਪਹਿਲੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਸਨ। ਉਨ੍ਹਾਂ ਨੇ 1977 ਤੋਂ 1979 ਤੱਕ ਪ੍ਰਧਾਨ ਮੰਤਰੀ ਮੋਰਾਜੀ ਦੇਸਾਈ ਦੇ ਮੰਤਰੀ ਮੰਡਲ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਵਜੋਂ ਵੀ ਕੰਮ ਕੀਤਾ । 16 ਅਗਸਤ 2018 ਨੂੰ ਏਮਜ਼ ਹਸਪਤਾਲ, ਦਿੱਲੀ ਵਿੱਚ ਇਨ੍ਹਾਂ ਦਾ ਦਿਹਾਂਤ ਹੋ ਗਿਆ।

Atal Bihari Vajpayee Death Anniversary
ਦੱਸ ਦੇਈਏ ਕਿ ਅਟਲ ਬਿਹਾਰੀ ਵਾਜਪਾਈ ਤਿੰਨ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਸਭ ਤੋਂ ਪਹਿਲਾਂ ਉਹ 1996 ਵਿੱਚ 13 ਦਿਨਾਂ ਲਈ ਪ੍ਰਧਾਨ ਮੰਤਰੀ ਬਣੇ ਸਨ। ਬਹੁਮਤ ਸਾਬਤ ਨਾ ਕਰ ਸਕਣ ਕਾਰਨ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ ਸੀ । ਉਹ 1998 ਵਿੱਚ ਦੂਜੀ ਵਾਰ ਪ੍ਰਧਾਨ ਮੰਤਰੀ ਬਣੇ। ਸਹਿਯੋਗੀ ਪਾਰਟੀਆਂ ਵੱਲੋਂ ਸਮਰਥਨ ਵਾਪਸ ਲੈਣ ਕਾਰਨ 1999 ਵਿੱਚ 13 ਮਹੀਨਿਆਂ ਬਾਅਦ ਮੁੜ ਆਮ ਚੋਣਾਂ ਕਰਵਾਈਆਂ ਗਈਆਂ। 13 ਅਕਤੂਬਰ 1999 ਨੂੰ ਉਹ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ। ਇਸ ਵਾਰ ਉਨ੍ਹਾਂ ਨੇ 2004 ਤੱਕ ਆਪਣਾ ਕਾਰਜਕਾਲ ਪੂਰਾ ਕੀਤਾ।
ਵੀਡੀਓ ਲਈ ਕਲਿੱਕ ਕਰੋ -: