ਮਾਫੀਆ ਅਤੀਕ ਅਹਿਮਦ ਤੇ ਅਸ਼ਰਫ ਦੇ ਕ.ਤਲ ਦੇ ਬਾਅਦ ਪੂਰੇ ਉੱਤਰ ਪ੍ਰਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਯਾਗਰਾਜ ਸਣੇ ਪੂਰੇ ਯੂਪੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪ੍ਰਯਾਗਰਾਜ ਵਿੱਚ ਇੰਟਰਨੈੱਟ ਸੇਵਾ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। UP ਦੇ ਕਈ ਜ਼ਿਲ੍ਹਿਆਂ ਵਿੱਚ ਭਰੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਲਖਨਊ ਸਣੇ ਕਈ ਜ਼ਿਲ੍ਹਿਆਂ ਵਿੱਚ ਪੁਲਿਸ ਫਲੈਗ ਮਾਰਚ ਕਰ ਰਹੀ ਹੈ।
ਦੱਸ ਦੇਈਏ ਕਿ ਮਾਫੀਆ ਅਤੀਕ ਅਹਿਮਦ ਤੇ ਅਸ਼ਰਫ ਦਾ ਗੋ.ਲੀਆਂ ਮਾਰ ਕੇ ਕ.ਤਲ ਕਰ ਦਿੱਤਾ ਗਿਆ ਹੈ। ਦੋਹਾਂ ਨੂੰ ਪੁਲਿਸ ਮੈਡੀਕਲ ਦੇ ਲਈ ਪ੍ਰਯਾਗਰਾਜ ਮੈਡੀਕਲ ਕਾਲਜ ਲੈ ਕੇ ਪਹੁੰਚੀ ਸੀ, ਜਿੱਥੇ ਉਨ੍ਹਾਂ ਨੂੰ ਗੋ.ਲੀਆਂ ਮਾਰ ਦਿੱਤੀਆਂ ਗਈਆਂ । ਅਟੈਕ ਅਹਿਮਦ ਦੇ ਵਕੀਲ ਮੁਤਾਬਕ ਦੋਹਾਂ ਨੂੰ 10 ਤੋਂ ਜ਼ਿਆਦਾ ਗੋ.ਲੀਆਂ ਲੱਗੀਆਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕ.ਤਲ ਦੇ ਦੋਸ਼ ਵਿੱਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਵੱਲੋਂ ਨਵੇਂ ਨਿਯਮ : ਕੋਠੀ ਅਲਾਟ ਹੁੰਦੇ ਹੀ ਮੰਤਰੀਆਂ ਨੂੰ ਛੱਡਣਾ ਪਵੇਗਾ MLA ਫਲੈਟ
ਅਟੈਕ ਅਹਿਮਦ ਤੇ ਉਸਦੇ ਭਰਾ ਅਸ਼ਰਫ ਦੇ ਕ.ਤਲ ਦੀ ਘਟਨਾ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਘਟਨਾ ਦਾ ਨੋਟਿਸ ਲਿਆ ਹੈ। CM ਯੋਗੀ ਨੇ ਘਟਨਾ ਦੇ ਬਾਅਦ ਤੁਰੰਤ ਉੱਚ ਪੱਧਰੀ ਬੈਠਕ ਬੁਲਾਈ ਤੇ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਦੇ ਗਠਨ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਮਾਮਲੇ ਵਿੱਚ ਤਿੰਨ ਹਮਲਾਵਰਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਇੱਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: