ਦਿੱਲੀ ‘ਚ ਆਟੋ, ਟੈਕਸੀ ਅਤੇ ਮਿੰਨੀ ਬੱਸ ਡਰਾਈਵਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਅੱਜ ਤੋਂ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਜਿਸ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵੱਖ-ਵੱਖ ਯੂਨੀਅਨਾਂ ਕਿਰਾਇਆ ਦਰਾਂ ਵਿੱਚ ਵਾਧੇ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਮੰਗ ਕਰ ਰਹੀਆਂ ਹਨ। ਜ਼ਿਆਦਾਤਰ ਸੰਗਠਨਾਂ ਨੇ ਕਿਹਾ ਕਿ ਉਹ ਇੱਕ ਦਿਨ ਦੀ ਹੜਤਾਲ ‘ਤੇ ਜਾਣਗੇ। ਪਰ ਸਰਵੋਦਿਆ ਡਰਾਈਵਰ ਐਸੋਸੀਏਸ਼ਨ ਦਿੱਲੀ ਨੇ ਕਿਹਾ ਕਿ ਉਹ ਅੱਜ ਤੋਂ “ਅਣਮਿੱਥੇ ਸਮੇਂ ਲਈ” ਹੜਤਾਲ ‘ਤੇ ਜਾਣਗੇ। ਦਿੱਲੀ ਸਰਕਾਰ ਵੱਲੋਂ ਕਿਰਾਇਆ ਸੋਧ ਨੂੰ ਸਮਾਂਬੱਧ ਢੰਗ ਨਾਲ ਵਿਚਾਰਨ ਲਈ ਕਮੇਟੀ ਬਣਾਉਣ ਦੇ ਐਲਾਨ ਦੇ ਬਾਵਜੂਦ ਜਥੇਬੰਦੀਆਂ ਨੇ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ।
ਸਰਵੋਦਿਆ ਡਰਾਈਵਰ ਐਸੋਸੀਏਸ਼ਨ ਦਿੱਲੀ ਦੇ ਪ੍ਰਧਾਨ ਕਮਲਜੀਤ ਗਿੱਲ ਨੇ ਕਿਹਾ, “ਅਸੀਂ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ ਕਿਉਂਕਿ ਸਰਕਾਰ ਬਾਲਣ ਦੀਆਂ ਕੀਮਤਾਂ ਘਟਾਉਣ ਅਤੇ ਕਿਰਾਏ ਵਿੱਚ ਸੋਧ ਕਰਕੇ ਸਾਡੀ ਮਦਦ ਲਈ ਕੋਈ ਕਦਮ ਨਹੀਂ ਚੁੱਕ ਰਹੀ ਹੈ।” ਦਿੱਲੀ ਆਟੋ ਰਿਕਸ਼ਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜਿੰਦਰ ਸੋਨੀ ਨੇ ਕਿਹਾ ਕਿ ਸਾਨੂੰ ਪਤਾ ਹੈ ਕਿ ਦਿੱਲੀ ਸਰਕਾਰ ਇੱਕ ਕਮੇਟੀ ਬਣਾ ਰਹੀ ਹੈ ਪਰ ਸਾਨੂੰ ਸਾਡੀਆਂ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ ਜੋ ਕਿ ਨਜ਼ਰ ਨਹੀਂ ਆ ਰਿਹਾ ਹੈ।ਸਾਡੀ ਮੰਗ ਹੈ ਕਿ ਸਰਕਾਰ (ਕੇਂਦਰ ਅਤੇ ਦਿੱਲੀ) ਸੀਐਨਜੀ ਦੀਆਂ ਕੀਮਤਾਂ ‘ਤੇ 35 ਰੁਪਏ ਪ੍ਰਤੀ ਕਿਲੋ ਦੀ ਸਬਸਿਡੀ ਪ੍ਰਦਾਨ ਕਰੇ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”