ਅਯੁੱਧਿਆ ਵਿੱਚ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਬਾਅਦ ਸਿਰਫ ਦੋ ਦਿਨਾਂ ਵਿੱਚ ਸ਼ਰਧਾਲੂਆਂ ਵੱਲੋਂ 3.17 ਕਰੋੜ ਰੁਪਏ ਦਾ ਦਾਨ ਆਇਆ। ਮੰਦਿਰ ਦੇ ਅਧਿਕਾਰੀਆਂ ਵੱਲੋਂ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਟਰੱਸਟੀ ਅਨਿਲ ਮਿਸ਼ਰਾ ਦੇ ਅਨੁਸਾਰ ਪ੍ਰਾਣ ਪ੍ਰਤਿਸ਼ਠਾ ਦੇ ਦਿਨ 10 ਦਾਨ ਕਾਊਂਟਰ ਖੋਲ੍ਹੇ ਗਏ ਸਨ। 22 ਜਨਵਰੀ ਨੂੰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਬਾਅਦ ਭਗਤਾਂ ਨੇ ਦਾਨ ਕਾਊਂਟਰ ਤੇ ਆਨਲਾਈਨ ਦਾਨ ਦੇ ਰੂਪ ਵਿੱਚ 3.17 ਕਰੋੜ ਰੁਪਏ ਦਾ ਦਾਨ ਦਿੱਤਾ।
ਅਯੁੱਧਿਆ ਦੇ ਜ਼ਿਲ੍ਹਾ ਅਧਿਕਾਰੀ ਨੀਤੀਸ਼ ਕੁਮਾਰ ਵੱਲੋਂ ਦੱਸਿਆ ਗਿਆ ਕਿ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਦੂਜੇ ਦਿਨ ਬੁੱਧਵਾਰ ਨੂੰ ਰਾਤ 10 ਵਜੇ ਤੱਕ 2.5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਮੰਦਿਰ ਵਿੱਚ ਦਰਸ਼ਨ ਕੀਤੇ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਵਾਦ ਆਮ ਲੋਕਾਂ ਦੇ ਲਈ ਮੰਗਲਵਾਰ ਨੂੰ ਖੋਲ੍ਹੇ ਗਏ ਮੰਦਿਰ ਵਿੱਚ ਪਹਿਲੇ ਦਿਨ ਪੰਜ ਲੱਖ ਲੋਕਾਂ ਨੇ ਦਰਸ਼ਨ ਕੀਤੇ। ਉੱਥੇ ਹੀ ਬੁੱਧਵਾਰ ਨੂੰ ਵੀ ਸਵੇਰ ਤੋਂ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਦੇ ਲਈ ਪ੍ਰਸ਼ਾਸਨ ਜੁਟਿਆ ਰਿਹਾ। ਉਨ੍ਹਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਢਾਈ ਲੱਖ ਤੋਂ ਜ਼ਿਆਦਾ ਸ਼ਰਧਾਲੂਆਂ ਨੇ ਦਰਸ਼ਨ ਕੀਤੇ।
ਇਹ ਵੀ ਪੜ੍ਹੋ: ਪੰਜਾਬੀ ਗਾਇਕ ਸਿੱਪੀ ਗਿੱਲ ਕੈਨੇਡਾ ‘ਚ ਹੋਏ ਹਾ.ਦਸੇ ਦਾ ਸ਼ਿਕਾਰ, ਸੜਕ ‘ਤੇ ਪ.ਲਟ ਗਈ ਕਾਰ
ਇਸ ਤੋਂ ਇਲਾਵਾ ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਭਾਰੀ ਗਿਣਤੀ ਦੇ ਚੱਲਦਿਆਂ ਫਿਲਹਾਲ ਮੰਦਿਰ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਖੋਲ੍ਹਿਆ ਜਾ ਰਿਹਾ ਹੈ। ਪਹਿਲਾਂ ਇਹ ਟਾਈਮਿੰਗ ਸਵੇਰੇ 7 ਵਜੇ ਤੋਂ ਸਵੇਰੇ 11.30 ਵਜੇ ਤੱਕ, ਫਿਰ ਦੁਪਹਿਰ 3 ਵਜੇ ਤੋਂ ਸ਼ਾਮ 7 ਵਜੇ ਤੱਕ ਸੀ। ਕੜਾਕੇ ਦੀ ਠੰਢ ਤੇ ਧੁੰਦ ਦੇ ਬਾਵਜੂਦ ਲੋਕ ਸਵੇਰ ਤੋਂ ਹੀ ਮੁੱਖ ਮਾਰਗ ਰਾਮ ਪੱਥ ਦੇ ਆਸ-ਪਾਸ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”