ayurveda doctor claims: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਵਿਚਾਲੇ, ਆਯੁਰਵੈਦ ਦੇ ਇੱਕ ਡਾਕਟਰ ਨੂੰ ਕੋਰੋਨਾ ਵਾਇਰਸ ਦੇ ਇਲਾਜ ਦਾ ਦਾਅਵਾ ਕਰਨਾ ਮਹਿੰਗਾ ਪੈ ਗਿਆ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਪਟੀਸ਼ਨ ਦੀ ਸੁਣਵਾਈ ਕਰਦਿਆਂ ਆਯੁਰਵੇਦ ਦੇ ਇਸ ਡਾਕਟਰ ਨੂੰ 10,000 ਰੁਪਏ ਜੁਰਮਾਨਾ ਲਗਾ ਦਿੱਤਾ ਹੈ। ਇੱਥੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਵਿਅਕਤੀ ਨੇ ਇਹ ਪਟੀਸ਼ਨ ਖ਼ੁਦ ਦਾਖਲ ਕੀਤੀ ਸੀ। ਦਰਅਸਲ, ਹਰਿਆਣਾ ਦੇ ਓਮ ਪ੍ਰਕਾਸ਼ ਵੈਦ ਗਿਆਨਤਾਰਾ ਨੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਦਿਆਂ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਉਸ ਨੇ ਕੋਰੋਨਾ ਦੇ ਇਲਾਜ ਲਈ ਦਵਾਈ ਲੱਭੀ ਹੈ, ਉਸ ਦੀ ਦਵਾਈ ਦੇਸ਼ ਭਰ ਦੇ ਸਾਰੇ ਡਾਕਟਰਾਂ ਅਤੇ ਹਸਪਤਾਲਾਂ ਵਲੋਂ ਵਰਤੀ ਜਾਣੀ ਚਾਹੀਦੀ ਹੈ।
ਗਿਆਨਤਾਰਾ, ਜਿਸ ਨੇ ਆਯੁਰਵੈਦਿਕ ਦਵਾਈ ਅਤੇ ਸਰਜਰੀ (BAMS) ਦੀ ਡਿਗਰੀ ਪ੍ਰਾਪਤ ਕੀਤੀ ਹੈ, ਉਸ ਨੇ ਸੁਪਰੀਮ ਕੋਰਟ ਨੂੰ ਭਾਰਤ ਸਰਕਾਰ, ਸਿਹਤ ਵਿਭਾਗ ਦੇ ਸੈਕਟਰੀ ਨੂੰ ਕੋਵਿਡ -19 ਦੇ ਇਲਾਜ ਲਈ ਉਸ ਦੁਆਰਾ ਬਣਾਈ ਗਈ ਦਵਾਈ ਦੀ ਵਰਤੋਂ ਕਰਨ ਲਈ ਆਦੇਸ਼ ਦੇਣ ਲਈ ਕਿਹਾ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ, “ਅਦਾਲਤ ਦਾ ਮੰਨਣਾ ਹੈ ਕਿ ਗਿਆਨਤਾਰਾ ਦੀ ਲੋਕ ਹਿੱਤ ਪਟੀਸ਼ਨ ਰਾਹੀਂ ਕੀਤੀ ਗਈ ਮੰਗ ਪੂਰੀ ਤਰ੍ਹਾਂ ਗਲਤ ਹੈ ਅਤੇ ਲੋਕਾਂ ਨੂੰ ਇਹ ਸੰਦੇਸ਼ ਦੇਣਾ ਜ਼ਰੂਰੀ ਹੈ ਕਿ ਅਜਿਹੀਆਂ ਬੇਤੁਕਾ ਚੀਜ਼ਾਂ ਸਬੰਧੀ ਸੁਪਰੀਮ ਕੋਰਟ ਵਿੱਚ ਜਨਹਿੱਤ ਮੁਕੱਦਮਾ ਦਾਇਰ ਨਹੀਂ ਕੀਤਾ ਜਾਣਾ ਚਾਹੀਦਾ।”