Balasaheb Thorat said farmers : ਮੁੰਬਈ: ਮਹਾਰਾਸ਼ਟਰ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਰਾਜ ਸਰਕਾਰ ਦੇ ਮੰਤਰੀ, ਬਾਲਾਸਾਹਿਬ ਥੌਰਾਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬੀਤੇ ਕਈ ਦਿਨਾਂ ਤੋਂ ਹਜ਼ਾਰਾਂ ਕਿਸਾਨ ਦਿੱਲੀ ਵਿੱਚ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਸਰਕਾਰ ਦੀਆਂ ਯੋਜਨਾਵਾਂ ਦੀ ਮਹੱਤਤਾ ਦੱਸਣ ਵਿੱਚ ਰੁੱਝੇ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ 18,000 ਕਰੋੜ ਰੁਪਏ ਜਾਰੀ ਕੀਤੇ ਸੀ। ਥੌਰਾਟ ਨੇ ਕਿਹਾ, “ਕਿਸਾਨ ਮੰਗ ਕਰ ਰਹੇ ਹਨ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕੀਤਾ ਜਾਵੇ, ਪਰ ਪ੍ਰਧਾਨ ਮੰਤਰੀ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਵਰਗੀਆਂ ਆਪਣੀਆਂ ਯੋਜਨਾਵਾਂ ਦੀ ਮਹੱਤਤਾ ਦਰਸਾਉਣ ਵਿੱਚ ਰੁੱਝੇ ਹੋਏ ਹਨ। ਇਸ ਤੋਂ ਇਲਾਵਾ, ਕਿਸਾਨਾਂ ਨੂੰ 2 ਹਜ਼ਾਰ ਰੁਪਏ ਦੀ ਮਾਮੂਲੀ ਰਾਸ਼ੀ ਦਿੱਤੀ ਜਾ ਰਹੀ ਹੈ ਜਦੋਂਕਿ ਉਦਯੋਗਪਤੀ ਮਿੱਤਰਾਂ ਨੂੰ ਭਾਰੀ ਲਾਭ ਮਿਲ ਰਹੇ ਹਨ।”
ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਕੇਂਦਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਲਈ ਸਾਲਾਨਾ 54,000 ਕਰੋੜ ਰੁਪਏ ਉਧਾਰ ਲਏ ਜਾਂਦੇ ਹਨ ਅਤੇ ਕਿਸਾਨ ਨੂੰ 6,000 ਰੁਪਏ ਸਾਲਾਨਾ ਮਿਲਦਾ ਹੈ, ਜੋ ਕਿ ਇੱਕ ਦਿਨ ਦਾ 17 ਰੁਪਏ ਹੈ, ਪਰ ਉਹੀ ਸਰਕਾਰ 2015 ਤੋਂ 2019 ਦੇ ਵਿੱਚ ਉਦਯੋਗਪਤੀਆਂ ਨੂੰ 7,94,354 ਕਰੋੜ ਦੀ ਕਰਜ਼ਾ ਮੁਆਫੀ ਕਰ ਦਿੰਦੀ ਹੈ। ਥੌਰਾਟ ਨੇ ਕਿਹਾ ਕਿ ਮੋਦੀ ਸਰਕਾਰ ਨੇ ਬਾਲਣ, ਰਸੋਈ ਗੈਸ ਆਦਿ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਹੈ, ਇਨ੍ਹਾਂ ਸਭ ਨੇ ਆਮ ਆਦਮੀ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।
ਇਹ ਵੀ ਦੇਖੋ : ਕਿਸਾਨ ਆਗੂ ਚੜੂਨੀ ਤੋਂ ਸੁਣੋ ਮੋਦੀ ਸਰਕਾਰ ਖਿਲਾਫ ਲੜਾਈ ਲੜਣ ਦੀ ਨਵੀਂ ਵਿਉਂਤਬੰਦੀ