Balrampur high tension wire incident: ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਵਿੱਚ ਵੀਰਵਾਰ ਨੂੰ ਹਾਈ ਟੈਨਸ਼ਨ ਤਾਰ ਦੀ ਚਪੇਟ ਵਿੱਚ ਆਉਣ ਕਾਰਨ 14 ਲੋਕ ਝੁਲਸ ਗਏ । ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀਆਂ ਵਿੱਚ12 ਬੱਚੇ ਵੀ ਸ਼ਾਮਿਲ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਇਹ ਘਟਨਾ ਹਰੈਯਾ ਥਾਣਾ ਖੇਤਰ ਦੇ ਪਿੰਡ ਉਦੈਪੁਰ ਮਜਾਗਵਾਂ ਪਿੰਡ ਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਮਾਂਗਲਿਕ ਪ੍ਰੋਗਰਾਮ ਵਿੱਚ ਕੁਰਸੀ ਲਗਾ ਕੇ ਪ੍ਰੋਜੈਕਟਰ ਚਲਾਉਣ ਸਮੇਂ ਇਹ ਘਟਨਾ ਵਾਪਰੀ ਹੈ । ਇਸ ਹਾਦਸੇ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮੱਚ ਗਈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਸ ਵਿੱਚ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਜ਼ਖਮੀਆਂ ਵਿਚ ਬੱਚੇ ਵੀ ਸ਼ਾਮਿਲ ਹਨ।
ਦੱਸ ਦੇਈਏ ਕਿ ਬਲਰਾਮਪੁਰ ਹਾਲ ਹੀ ਵਿੱਚ ਹੋਏ ਸਮੂਹਿਕ ਬਲਾਤਕਾਰ ਦੀ ਇੱਕ ਘਟਨਾ ਕਾਰਨ ਸੁਰਖੀਆਂ ਵਿੱਚ ਹੈ । ਸਮੂਹਿਕ ਬਲਾਤਕਾਰ ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਕੁਝ ਦਿਨ ਪਹਿਲਾਂ ਡੀਐਮ ਨਾਲ ਮੁਲਾਕਾਤ ਕੀਤੀ ਸੀ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਸੰਬੋਧਿਤ ਸੱਤ ਸੂਤਰੀ ਮੰਗ ਪੱਤਰ ਸੌਂਪਿਆ ਸੀ । ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਸੀ ।