ਰਾਜਧਾਨੀ ਦਿੱਲੀ ‘ਚ ਸਰਦੀਆਂ ‘ਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ 14 ਅਕਤੂਬਰ ਤੋਂ 1 ਜਨਵਰੀ 2025 ਤੱਕ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ। ਦਿੱਲੀ ਸਰਕਾਰ ਨੇ ਪਾਬੰਦੀ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਦਿੱਲੀ ਦੇ ਸਮੂਹ ਲੋਕਾਂ ਤੋਂ ਵੀ ਸਹਿਯੋਗ ਦੀ ਅਪੀਲ ਕੀਤੀ ਗਈ ਹੈ।
9 ਸਤੰਬਰ ਨੂੰ, ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ 1 ਜਨਵਰੀ ਤੱਕ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਲਈ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਨਿਰਦੇਸ਼ ਦਿੱਤੇ ਸਨ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਕਾਰ ਨੇ ਦਿੱਲੀ ‘ਚ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। 1 ਜਨਵਰੀ 2025 ਤੱਕ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ ‘ਤੇ ਵੀ ਪਾਬੰਦੀ ਰਹੇਗੀ।
ਇਹ ਵੀ ਪੜ੍ਹੋ : ਭਾਜਪਾ ਆਗੂ ਦੇ ਗੰਨਮੈਨ ਦੀ ਸ਼ੱ.ਕੀ ਹਾ.ਲਾ/ਤਾਂ ‘ਚ ਮੌ.ਤ, ਸਕਾਰਪੀਓ ਗੱਡੀ ‘ਚੋਂ ਮਿਲੀ ਦੇ.ਹ
ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਸੀ ਕਿ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਦੇ ਸਹਿਯੋਗ ਨਾਲ ਇੱਕ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ। ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 21 ਫੋਕਸ ਪੁਆਇੰਟਾਂ ‘ਤੇ ਆਧਾਰਿਤ ਸਰਦ ਰੁੱਤ ਕਾਰਜ ਯੋਜਨਾ ਤਿਆਰ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: