ਅੱਜ ਚੋਣ ਕਮਿਸ਼ਨ ਆਗਾਮੀ ਵਿਧਾਨ ਸਭਾ ਚੋਣਾਂ 2022 ਲਈ ਰੈਲੀਆਂ ਅਤੇ ਜਨਤਕ ਮੀਟਿੰਗਾਂ ‘ਤੇ ਪਾਬੰਦੀ ਦੀ ਸਮੀਖਿਆ ਕਰ ਰਿਹਾ ਹੈ। ਸਿਹਤ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਕਮਿਸ਼ਨ ਫੈਸਲਾ ਕਰੇਗਾ ਕਿ ਰੈਲੀਆਂ, ਮੀਟਿੰਗਾਂ, ਯਾਤਰਾ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਨਾ।
ਇਸ ਮੀਟਿੰਗ ਦਾ ਆਯੋਜਨ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਜਾ ਰਿਹਾ ਹੈ। ਇਸ ਮੁੱਦੇ ‘ਤੇ ਦੁਪਹਿਰ 2 ਵਜੇ ਤੱਕ ਕਮਿਸ਼ਨ ਵੱਲੋਂ ਅਧਿਕਾਰਤ ਬਿਆਨ ਜਾਰੀ ਕੀਤਾ ਜਾਵੇਗਾ। ਸ਼ੁੱਕਰਵਾਰ ਨੂੰ ਹੋਈ ਬੈਠਕ ‘ਚ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਅਤੇ ਦੋਵੇਂ ਚੋਣ ਕਮਿਸ਼ਨਰ ਇਸ ਗੱਲ ‘ਤੇ ਸਹਿਮਤ ਸਨ ਕਿ ਕੋਰਨਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਰੈਲੀ ‘ਤੇ ਰੋਕ ਜਾਰੀ ਰੱਖਣਾ ਉਚਿਤ ਹੋਵੇਗਾ। ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦੀ ਬੈਠਕ ‘ਚ ਸਮਾਜਵਾਦੀ ਪਾਰਟੀ ਵੱਲੋਂ ਉਲੰਘਣਾ ਦਾ ਮੁੱਦਾ ਵੀ ਸ਼ਾਮਿਲ ਹੈ। ਕਮਿਸ਼ਨ ਉਲੰਘਣਾ ਕਰਨ ‘ਤੇ ਐਫਆਈਆਰ ਤੋਂ ਇਲਾਵਾ ਜੁਰਮਾਨਾ ਲਗਾਉਣ ਦਾ ਫੈਸਲਾ ਵੀ ਕਰ ਸਕਦਾ ਹੈ। ਪੁਲਿਸ ਨੇ ਲਖਨਊ ਦੇ ਐਸਪੀ ਦਫ਼ਤਰ ਵਿੱਚ ਰੈਲੀ ਵਿੱਚ ਇਕੱਠੇ ਹੋਣ ਦੇ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ।
ਇਹ ਜਾਣਕਾਰੀ ਲਖਨਊ ਦੇ ਸੀਪੀ ਡੀਕੇ ਠਾਕੁਰ ਨੇ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸਮਾਜਵਾਦੀ ਪਾਰਟੀ ਦੇ ਦਫਤਰ ‘ਚ ਕਰੀਬ 2500 ਲੋਕ ਇਕੱਠੇ ਹੋਏ ਹਨ। ਲਖਨਊ ਦੇ ਸੀਪੀ ਨੇ ਦੱਸਿਆ ਕਿ ਸਾਡੀ ਟੀਮ ਨੇ ਉੱਥੇ ਪਹੁੰਚ ਕੇ ਪ੍ਰੋਗਰਾਮ ਨੂੰ ਰੋਕ ਦਿੱਤਾ। ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਤੋਂ ਪਹਿਲਾ ਚੋਣ ਤਰੀਕਾਂ ਦਾ ਐਲਾਨ ਕਰਦੇ ਹੋਏ ਕਮਿਸ਼ਨ ਨੇ 15 ਜਨਵਰੀ ਤੱਕ ਹਰ ਤਰ੍ਹਾਂ ਦੀਆਂ ਰੈਲੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਸਿਰਫ਼ ਵਰਚੁਅਲ ਪ੍ਰਚਾਰ ਦੀ ਇਜਾਜ਼ਤ ਦਿੱਤੀ ਸੀ। ਫਿਲਹਾਲ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਆਸੀ ਪਾਰਟੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪੈਦਲ ਯਾਤਰਾ, ਸਾਈਕਲ ਯਾਤਰਾ ਜਾਂ ਰੋਡ ਸ਼ੋਅ ਕਰਨ ‘ਤੇ ਪਾਬੰਦੀ ਹੈ। ਇਸ ਬੈਠਕ ‘ਚ ਕਮਿਸ਼ਨ ਕੋਰੋਨਾ ਵਾਇਰਸ ਦੇ ਫੈਲਣ ਅਤੇ ਇਸ ਦੇ ਨਵੇਂ ਰੂਪ ਓਮੀਕਰੋਨ ਬਾਰੇ ਜਾਣਕਾਰੀ ਦੇ ਆਧਾਰ ‘ਤੇ ਫੈਸਲਾ ਲਵੇਗਾ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਸਿਆਸੀ ਪਾਰਟੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਪ੍ਰਚਾਰ ਕਰਨ ਦੀ ਅਪੀਲ ਕੀਤੀ ਸੀ। ਦੱਸ ਦੇਈਏ ਕਿ ਅਗਲੇ ਮਹੀਨੇ ਯੂਪੀ ਅਤੇ ਪੰਜਾਬ ਸਣੇ 5 ਰਾਜਾਂ ਦੇ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: