Baramulla One terrorist killed: ਬਾਰਾਮੂਲਾ: ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਣ ਦੀ ਖਬਰ ਹੈ। ਮਿਲੀ ਅਨੁਸਾਰ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਅੱਤਵਾਦੀ ਹਾਲੇ ਉੱਥੇ ਹੀ ਹਨ। ਜਿਸ ਕਾਰਨ ਦੋਵਾਂ ਪਾਸਿਆਂ ਤੋਂ ਫਾਇਰਿੰਗ ਹੋ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਸਵੇਰੇ ਤਕਰੀਬਨ 11:45 ਵਜੇ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਅਚਾਨਕ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਦੋ ਅੱਤਵਾਦੀ ਅਜੇ ਵੀ ਉੱਥੇ ਲੁਕੇ ਹੋਏ ਹਨ। ਦੋਵਾਂ ਪਾਸਿਆਂ ਤੋਂ ਫਾਇਰਿੰਗ ਹੋ ਰਹੀ ਹੈ । CRPF ਅਤੇ SOG ਦਾ ਆਪ੍ਰੇਸ਼ਨ ਜਾਰੀ ਹੈ।
ਦੱਸ ਦੇਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਹੋਣ ਦੀਆਂ ਖਬਰਾਂ ਲਗਾਤਾਰ ਮਿਲ ਰਹੀਆਂ ਹਨ। 17 ਅਗਸਤ ਨੂੰ, ਅੱਤਵਾਦੀ ਹਮਲੇ ਵਿੱਚ ਤਿੰਨ ਸੁਰੱਖਿਆ ਕਰਮੀ (ਦੋ ਸੀਆਰਪੀਐਫ ਦੇ ਜਵਾਨ ਅਤੇ ਇੱਕ ਪੁਲਿਸ ਮੁਲਾਜ਼ਮ) ਮਾਰੇ ਗਏ ਸਨ। ਜਦੋਂ ਪੁਲਿਸ ਦੀ ਟੀਮ ਚੌਕੀ ‘ਤੇ ਸੀ ਤਾਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਪਿਛਲੇ ਐਤਵਾਰ ਬਾਰਾਮੂਲਾ ਵਿੱਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ ਸਨ।