ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਮੰਜਰਸੁੰਬਾ-ਪਟੋਦਾ ‘ਤੇ ਸਵੇਰੇ ਕਰੀਬ ਸਾਢੇ ਪੰਜ ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋ ਗੱਡੀਆਂ ਨੂੰ ਅਲੱਗ ਕਰਨ ਲਈ ਕ੍ਰੇਨ ਦੀ ਵਰਤੋਂ ਕਰਨੀ ਪਈ। ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਹਾਲੇ ਪਹਿਚਾਣ ਨਹੀਂ ਹੋ ਸਕੀ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਕੇਜ ਤਹਿਸੀਲ ਦੇ ਜੀਵਾਚੀਵਾੜੀ ਪਿੰਡ ਦਾ ਇੱਕ ਪਰਿਵਾਰ ਕਾਰ ਰਾਹੀਂ ਪੁਣੇ ਜਾ ਰਿਹਾ ਸੀ, ਉਦੋਂ ਉਨ੍ਹਾਂ ਦੀ ਗੱਡੀ ਅਤੇ ਟੈਂਪੂ ਇੱਕ-ਦੂਜੇ ਨਾਲ ਟਕਰਾ ਗਏ। ਅਧਿਕਾਰੀ ਨੇ ਕਿਹਾ ਕਿ ਪਰਿਵਾਰ ਦੇ ਪੰਜ ਮੈਂਬਰਾਂ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਟੱਕਰ ਇੰਨੀ ਭਿਆਨਕ ਸੀ ਕਿ ਪੁਲਿਸ ਨੂੰ ਦੋਹਾਂ ਗੱਡੀਆਂ ਨੂੰ ਅਲੱਗ ਕਰਨ ਦੇ ਲਈ ਕ੍ਰੇਨ ਦੀ ਵਰਤੋਂ ਕਰਨੀ ਪਈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੀ ਪਹਿਚਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ।
ਦੱਸ ਦੇਈਏ ਕਿ ਬੀੜ ਜ਼ਿਲ੍ਹੇ ਵਿੱਚ ਐਤਵਾਰ ਦਾ ਇਹ ਦੂਜਾ ਵੱਡਾ ਹਾਦਸਾ ਹੈ। ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਵਿਨਾਇਕ ਮੇਟੇ ਦੀ ਵੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮੇਟੇ ਦੀ ਐਤਵਾਰ ਸਵੇਰੇ ਮੁੰਬਈ-ਪੁਣੇ ਐਕਸਪ੍ਰੈੱਸਵੇਅ ‘ਤੇ ਇੱਕ ਕਾਰ ਦੁਰਘਟਨਾ ਵਿੱਚ ਮੌਤ ਹੋ ਗਈ। ਇਸ ਹਾਦਸੇ ਮਗਰੋਂ ਮੇਟੇ ਨੂੰ ਮੁੰਬਈ ਦੇ ਐੱਮਜੀਐੱਮ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੇ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: