ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦੀ ਮੌਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ । ਕੁਝ ਦਿਨ ਪਹਿਲਾਂ ਭਾਈ ਰਜਿੰਦਰ ਸਿੰਘ ਆਪਣੇ ਘਰ ਵਿੱਚ ਖ਼ੂਨ ਨਾਲ ਲਥਪਥ ਜ਼ਖ਼ਮੀ ਹਾਲਤ ਵਿੱਚ ਮਿਲੇ ਸਨ। ਉਨ੍ਹਾਂ ਦੀ ਗਰਦਨ ‘ਤੇ ਸ਼ੱਕੀ ਹਾਲਤ ’ਚ ਕ੍ਰਿਪਾਨ ਨਾਲ ਵਾਰ ਕੀਤੇ ਗਏ ਸਨ । ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਪਟਨਾ ਦੇ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਉਨ੍ਹਾਂ ਗੰਭੀਰ ਹਾਲਤ ਨੂੰ ਵੇਖਦਿਆਂ ਬਿਹਤਰ ਇਲਾਜ ਲਈ ਪਟਨਾ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ।
ਉਦੋਂ ਤੋਂ ਹੀ ਭਾਈ ਰਜਿੰਦਰ ਸਿੰਘ ਦਾ ਇਲਾਜ ਪਟਨਾ ਮੈਡੀਕਲ ਕਾਲਜ ਹਸਪਤਾਲ ਵਿੱਚ ਚੱਲ ਰਿਹਾ ਸੀ। ਬੀਤੀ ਰਾਜ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਡਾਕਟਰਾਂ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਗ੍ਰੰਥੀ ਭਾਈ ਰਜਿੰਦਰ ਸਿੰਘ ਦੀ ਮੌਤ ਦੀ ਪੁਸ਼ਟੀ ਕੀਤੀ ਗਈ । ਭਾਈ ਸਾਹਿਬ ਦੀ ਮੌਤ ਦੀ ਖਬਰ ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸਿੱਖ ਜਗਤ ਵਿੱਚ ਸੋਗ ਦੀ ਲਹਿਰ ਛਾ ਗਈ ਹੈ।
ਇਹ ਵੀ ਪੜ੍ਹੋ: ਕਾਂਗਰਸ ਨੂੰ ਵੱਡਾ ਝਟਕਾ, ਸਰਵਣ ਸਿੰਘ ਫਿਲੌਰ ਸੰਯੁਕਤ ਅਕਾਲੀ ਦਲ ‘ਚ ਹੋਏ ਸ਼ਾਮਿਲ
ਦੱਸ ਦੇਈਏ ਕਿ ਪੁਲਿਸ ਵੱਲੋਂ ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਇੰਚਾਰਜ ਗਉੜੀ ਸ਼ੰਕਰ ਨੇ ਦੱਸਿਆ ਕਿ ਵੀਰਵਾਰ ਨੂੰ ਭਾਈ ਰਾਜਿੰਦਰ ਸਿੰਘ ਦੀ ਪਤਨੀ ਨੇ ਉਨ੍ਹਾਂ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਾਇਆ, ਜਸੀ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿਸ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਭਾਈ ਸਾਹਿਬ ਨੂੰ ਪਟਨਾ ਮੈਡੀਕਲ ਕਾਲਜ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: