ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਭਾਰਤ ਬੰਦ ਦੇ ਸੱਦੇ ਦੇ ਚੱਲਦਿਆਂ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਸਵੇਰ ਤੋਂ ਹੀ ਸੜਕਾਂ ਤੇ ਰੇਲ ਆਵਾਜਾਈ ਰੋਕੀ ਗਈ ਹੈ। ਭਾਰਤ ਬੰਦ ਦੌਰਾਨ ਕਿਸਾਨਾਂ ਵੱਲੋਂ ਕੇਵਲ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ ਹੈ।
ਹੁਣ ਇਸ ਭਾਰਤ ਬੰਦ ਦਾ ਅਸਰ ਵੀ ਦਿਖਣਾ ਸ਼ੁਰੂ ਹੋ ਗਿਆ ਹੈ। ਦੇਸ਼ ਭਰ ਵਿੱਚ ਕਿਸਾਨਾਂ ਦੇ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ, ਹਰਿਆਣਾ, ਦਿੱਲੀ ਤੋਂ ਇਲਾਵਾ ਕੇਂਦਰ ਸਰਕਾਰ ਦੇ ਖੇਤੀਬਾੜੀ ਐਕਟ ਦੇ ਵਿਰੁੱਧ ਸੰਯੁਕਤ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦਾ ਪ੍ਰਭਾਵ ਮੁਜ਼ੱਫਰਪੁਰ, ਵੈਸ਼ਾਲੀ, ਪਟਨਾ, ਆਰਾ, ਬੇਗੂਸਰਾਏ, ਦਰਭੰਗਾ, ਜਹਾਨਾਬਾਦ, ਅਰਵਾਲ ਸਮੇਤ ਕਈ ਜ਼ਿਲ੍ਹਿਆਂ ਵਿੱਚ ਦਿਖਣਾ ਸ਼ੁਰੂ ਹੋ ਗਿਆ ਹੈ। ਜ਼ਿਲ੍ਹਿਆਂ ਤੋਂ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਦੀਆਂ ਖ਼ਬਰਾਂ ਹਨ।
ਪੰਜਾਬ ਵੀ ਵਿੱਚ BJP ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਬੰਦ ਦਾ ਸਮਰਥਨ ਕਰ ਰਹੀਆਂ ਹਨ। ਉੱਥੇ ਹੀ ਬਿਹਾਰ ਵਿੱਚ ਰਾਜਦ, ਕਾਂਗਰਸ ਅਤੇ ਖੱਬੀਆਂ ਪਾਰਟੀਆਂ ਨੇ ਬੰਦ ਦਾ ਸਮਰਥਨ ਕੀਤਾ ਹੈ। ਇਸ ਦੇ ਤਹਿਤ ਐਨਡੀਏ ਅਤੇ ਖੱਬੀਆਂ ਪਾਰਟੀਆਂ ਦੇ ਵਰਕਰ ਸਵੇਰ ਤੋਂ ਹੀ ਸੜਕਾਂ ‘ਤੇ ਉਤਰ ਆਏ ਹਨ। ਕਿਸਾਨਾਂ ਦੇ ਭਾਰਤ ਬੰਦ ਦਾ ਪ੍ਰਭਾਵ ਮੁੰਬਈ-ਅਹਿਮਦਾਬਾਦ ਹਾਈਵੇ ‘ਤੇ ਵੀ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਭਾਰਤ ਬੰਦ ਦੌਰਾਨ ਛੋਟ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਹੈ ਕਿ ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਨੂੰ ਰੋਕਿਆ ਨਹੀਂ ਜਾ ਰਿਹਾ ਹੈ। ਇਸ ਤੋਂ ਇਲਾਵਾ ਰੋਸ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਦੇ ਸਹਿਯੋਗ ਨਾਲ ਦੁੱਧ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਲੰਘ ਰਹੀਆਂ ਹਨ।
ਇਹ ਵੀ ਦੇਖੋ : ਕਿਸਾਨਾਂ ਨੇ ਕਰ ਦਿੱਤਾ ਚੱਕਾ ਜਾਮ, ਸੜਕਾਂ ‘ਤੇ ਆਵਾਜਾਈ ਬੰਦ ਦੇਖੋ ਜਲੰਧਰ ਤੋਂ Live ਤਸਵੀਰਾਂ !