bharat bandh tomorrow farmers: ਪਿਛਲੇ 4 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੇ ਬਾਰਡਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।ਅਜਿਹੇ ‘ਚ ਸੰਯੁਕਤ ਕਿਸਾਨ ਮੋਰਚੇ ਨੇ 26 ਮਾਰਚ ਭਾਵ ਕੱਲ੍ਹ ਭਾਰਤ ਬੰਦ ਦਾ ਐਲਾਨ ਕੀਤਾ ਹੈ।ਕੱਲ ਦਾ ਭਾਤਰ ਬੰਦ ਸਵੇਰੇ 6 ਵਜੇ ਤੋਂ ਸ਼ੁਰੂ ਸ਼ਾਮ 6 ਵਜੇ ਤੱਕ ਕਰੀਬ 12 ਘੰਟੇ ਦਾ ਹੋਵੇਗਾ।ਇਸ ਦੌਰਾਨ ਦੇਸ਼ਭਰ ‘ਚ ਸਾਰੀਆਂ ਸੜਕਾਂ, ਰੇਲ ਆਵਾਜਾਈ, ਬਾਜ਼ਾਰ ਅਤੇ ਹੋਰ ਜਨਤਕ ਸਥਾਨਾਂ ਨੂੰ ਬੰਦ ਕੀਤਾ ਜਾਵੇਗਾ।ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਿਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਨੂੰ ਭਾਰਤ ਬੰਦ ਤੋਂ ਛੋਟ ਦਿੱਤੀ ਜਾਵੇਗੀ। ਇਸ ਹਫਤੇ ਦੇ ਸ਼ੁਰੂ ਵਿੱਚ, ਕਿਸਾਨ ਯੂਨੀਅਨਾਂ ਜਿਨ੍ਹਾਂ ਨੇ ਵਿਰੋਧ ਜਤਾਇਆ ਸੀ, ਨੇ ਦੇਸ਼ ਦੇ ਨਾਗਰਿਕਾਂ ਨੂੰ ਭਾਰਤ ਬੰਦ ਨੂੰ ਸੰਪੂਰਨ ਸਫਲ ਬਣਾਉਣ ਦੀ ਅਪੀਲ ਕੀਤੀ।
ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਅਸੀਂ ਦੇਸ਼ ਦੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਭਾਰਤ ਬੰਦ ਨੂੰ ਸਫਲ ਬਣਾਉਣ ਅਤੇ ਅੰਨਾਦਤਾ ਦਾ ਸਨਮਾਨ ਕਰਨ। ਆਂਧਰਾ ਪ੍ਰਦੇਸ਼ ਵਿੱਚ ਸੱਤਾਧਾਰੀ ਵਾਈਐਸਆਰ ਕਾਂਗਰਸ ਪਾਰਟੀ (ਵਾਈਐਸਆਰਸੀਪੀ) ਨੇ ਕੱਲ ਭਾਰਤ ਬੰਦ ਦਾ ਸਮਰਥਨ ਕੀਤਾ। ਇਸ ਦੌਰਾਨ ਪਾਰਟੀ ਵਿਸ਼ਾਖਾਪਟਨਮ ਸਟੀਲ ਪਲਾਂਟ (ਵੀਐਸਪੀ) ਦਾ ਨਿੱਜੀਕਰਨ ਕਰਨ ਦੇ ਕੇਂਦਰ ਦੇ ਫੈਸਲੇ ਵਿਰੁੱਧ ਵਿਰੋਧ ਪ੍ਰਦਰਸ਼ਨ ਕਰੇਗੀ।ਆਂਧਰਾ ਪ੍ਰਦੇਸ਼ ਟਰਾਂਸਪੋਰਟ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਪਰਨੀ ਵੈਂਕਟਰਮਈਆ ਉਰਫ ਨਾਨੀ ਦੇ ਅਨੁਸਾਰ ਰਾਜ ਸਰਕਾਰ ਸਟੀਲ ਪਲਾਂਟ ਦੇ ਨਿੱਜੀਕਰਨ ਦੇ ਵਿਰੁੱਧ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਕੇਂਦਰ ਸਰਕਾਰ ਨੂੰ ਪੱਤਰ ਵੀ ਭੇਜੇ। ਰਾਜ ਸਰਕਾਰ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦੀ ਹੈ।
ਤੇਲਗੂ ਲੋਕਾਂ ਨੇ ਇਸ ਪਲਾਂਟ ਨੂੰ ਸਥਾਪਤ ਕਰਨ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ. ਆਂਧਰਾ ਪ੍ਰਦੇਸ਼ ਦੇ ਸਾਰੇ ਸਰਕਾਰੀ ਅਦਾਰੇ ਦੁਪਹਿਰ 1 ਵਜੇ ਤੋਂ ਬਾਅਦ ਖੁੱਲ੍ਹਣਗੇ ਅਤੇ ਆਰਟੀਸੀ ਬੱਸਾਂ ਵੀ ਦੁਪਹਿਰ ਤੋਂ ਬਾਅਦ ਸ਼ੁਰੂ ਹੋ ਜਾਣਗੀਆਂ। ਸਾਰੀਆਂ ਐਮਰਜੈਂਸੀ ਸੇਵਾਵਾਂ ਬੰਦ ਹੋਣ ਦੇ ਦੌਰਾਨ ਵੀ ਕੰਮ ਕਰਨਾ ਜਾਰੀ ਰੱਖਣਗੀਆਂ।