ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵੀਡੀਓ ਉਨ੍ਹਾਂ ਲਈ ਲਗਾਤਾਰ ਮੁਸੀਬਤ ਬਣਦੀ ਜਾ ਰਹੀ ਹੈ, ਜਿਸ ਵਿੱਚ ਉਹ ਦਾੜ੍ਹੀ ਅਤੇ ਮੁੱਛਾਂ ਦਾ ਮਜ਼ਾਕ ਉਡਾ ਰਹੀ ਹੈ। ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਇਸ ਮਾਮਲੇ ਦਾ ਨੋਟਿਸ ਲਿਆ ਗਿਆ ਹੈ। ਐੱਨਸੀਐੱਮ ਨੇ ਕਿਹਾ ਕਿ ਜਿਵੇਂ ਕਿ ਇਸ ਨਾਲ ਭਾਰਤ ਅਤੇ ਵਿਦੇਸ਼ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਇਸ ਮਾਮਲੇ ’ਤੇ ਪੰਜਾਬ ਤੇ ਮਹਾਰਸ਼ਟਰ ਦੇ ਮੁੱਖ ਸਕੱਤਰਾਂ ਤੋਂ ਰਿਪੋਰਟ ਮੰਗ ਲਈ ਹੈ।’’ ਕਮਿਸ਼ਨ ਨੇ ਕਿਹਾ ਕਿ ਰਿਪੋਰਟ ਦੇ ਆਧਾਰ ’ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ ।
ਦੱਸ ਦੇਈਏ ਕਿ ਭਾਰਤੀ ਸਿੰਘ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ । ਦਰਅਸਲ, ਭਾਰਤੀ ਸਿੰਘ ਆਪਣੇ ਇੱਕ ਸ਼ੋਅ ਦੌਰਾਨ ਦਾੜ੍ਹੀ ਅਤੇ ਮੁੱਛਾਂ ‘ਤੇ ਟਿੱਪਣੀ ਕਰਦੇ ਹੋਏ ਕਿਹਾ ਸੀ ਕਿ ਦਾੜ੍ਹੀ ਅਤੇ ਮੁੱਛਾਂ ਦੇ ਵੱਡੇ ਫਾਇਦੇ ਹਨ। ਦੁੱਧ ਪੀਓ, ਐਸੀ ਦਾੜੀ ਮੂੰਹ ਵਿੱਚ ਪਾਓ, ਸੇਵੀਆਂ ਦਾ ਟੇਸਟ ਆਉਂਦਾ ਹੈ । ਮੇਰੇ ਕਈ ਦੋਸਤ ਵਿਆਹੇ ਹੋਏ ਹਨ, ਜੋ ਸਾਰਾ ਦਿਨ ਦਾੜ੍ਹੀ ਵਿੱਚੋਂ ਜੂਆਂ ਕੱਢਦੇ ਰਹਿੰਦੇ ਹਨ।
ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ
ਜ਼ਿਕਰਯੋਗ ਹੈ ਕਿ ਭਾਰਤੀ ਸਿੰਘ ਨੇ ਹਾਲ ਹੀ ਵਿੱਚ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਵਿੱਚ ਉਹ ਸਿੱਖ ਭਾਈਚਾਰੇ ਤੋਂ ਮੁਆਫੀ ਮੰਗਦੀ ਨਜ਼ਰ ਆ ਰਹੀ ਹੈ। ਵੀਡੀਓ ਵਿੱਚ ਉਸ ਨੇ ਕਿਹਾ ਕਿ ਮੈਂ ਨਾ ਤਾਂ ਕਿਸੇ ਧਰਮ ਦਾ ਜ਼ਿਕਰ ਕੀਤਾ ਹੈ ਅਤੇ ਨਾ ਹੀ ਕਿਸੇ ਪੰਜਾਬੀ ਦਾ ਮਜ਼ਾਕ ਉਡਾਇਆ ਹੈ। ਮੈਂ ਆਪਣੇ ਦੋਸਤ ਨਾਲ ਕਾਮੇਡੀ ਕਰ ਰਹੀ ਸੀ, ਪਰ ਜੇਕਰ ਇਸ ਨਾਲ ਕਿਸੇ ਵਰਗ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦੀ ਹਾਂ। ਮੈਂ ਖੁਦ ਇੱਕ ਪੰਜਾਬੀ ਹਾਂ, ਮੇਰਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਹੈ ਅਤੇ ਮੈਂ ਹਮੇਸ਼ਾ ਉਸ ਦਾ ਸਤਿਕਾਰ ਕਰਦੀ ਹਾਂ । ਮੈਨੂੰ ਪੰਜਾਬੀ ਹੋਣ ‘ਤੇ ਮਾਣ ਹੈ।
ਵੀਡੀਓ ਲਈ ਕਲਿੱਕ ਕਰੋ -: