Bhim Army Chief : ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਕਿਸਾਨ ਪਿਛਲੇ 5 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਅਹਿਤਿਆਤ ਦੇ ਤੌਰ ‘ਤੇ ਦਿੱਲੀ ਪੁਲਿਸ ਨੇ ਸਿੰਘੂ ਬਾਰਡਰ ਨੂੰ ਬੰਦ ਕਰ ਦਿੱਤਾ ਹੈ। ਦਿੱਲੀ ਦੇ ਸਾਰੇ ਐਂਟਰੀ ਪੁਆਇੰਟਸ ‘ਤੇ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੀ ਹੁਣ ਐਕਟਿਵ ਹੋ ਗਈ ਹੈ।ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਵੀ ਬੁਲਾਇਆ ਹੈ। ਇਸੇ ਦੌਰਾਨ ਭੀਮ ਆਰਮੀ ਚੀਫ ਚੰਦਰਸ਼ੇਖਰ ਵੀ ਸ਼ਾਮਲ ਹੋਣ ਪਹੁੰਚ ਗਏ ਹਨ। ਚੰਦਰਸ਼ੇਖਰ ਆਜ਼ਾਦ ਨੇ ਗਾਜੀਪੁਰ-ਗਾਜ਼ੀਆਬਾਦ (ਦਿੱਲੀ-ਯੂ. ਪੀ.) ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕੀਤੀ।
ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਅੱਜ 6ਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਸਰਕਾਰ ਵੀ ਐਕਟਿਵ ਮੋੜ ‘ਚ ਆ ਗਈ ਹੈ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਕਿਸਾਨ ਵੱਲੋਂ ਅਗਵਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ। ਇਸ ਤੋਂ ਪਹਿਲਾਂ ਸਰਕਾਰ ਦੇ ਮੰਤਰੀਆਂ ਨੇ ਇੱਕ ਵੱਖਰੀ ਮੀਟਿੰਗ ਬੀਜੇਪੀ ਪ੍ਰਧਾਨ ਜੇ. ਪੀ. ਨੱਡਾ ਦੇ ਘਰ ਕੀਤੀ ਸੀ। ਮੀਟਿੰਗ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਮੌਜੂਦ ਹੋਏ। ਇਸ ‘ਚ ਕਿਸਾਨਾਂ ਨਾਲ ਗੱਲਬਾਤ ਨੂੰ ਲੈ ਕੇ ਰਣਨੀਤੀ ਬਣਾਈ। ਸੂਤਰਾਂ ਮੁਤਾਬਕ ਸਰਕਾਰ ਕਿਸੇ ਵੀ ਕੀਮਤ ‘ਤੇ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ।
ਇਥੇ ਦੱਸਣਯੋਗ ਹੈ ਕਿ ਦਿਨੋ-ਦਿਨ ਦਿੱਲੀ ਦੇ ਬਾਰਡਰ ‘ਤੇ ਕਿਸਾਨਾਂ ਦੀ ਤਾਦਾਦ ਵੱਧਦੀ ਜਾ ਰਹੀ ਹੈ ਕਿ ਦਿੱਲੀ ਪੁਲਸ ਮੁਲਾਜ਼ਮਾਂ ਨੂੰ ਸੰਜਮ ਵਰਤਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ ਪ੍ਰੋਟੈਸਟ ਦਾ ਚੇਹਰਾ ਅਤੇ ਸ਼ਾਹੀਨ ਬਾਗ ਦੀ ਦਾਦੀ ਬਿਲਿਕਸ ਬਾਨੋ ਵੀ ਹੁਣ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਈ ਹੈ। ਉਹ ਕਿਸਾਨਾਂ ਦੇ ਅੰਦੋਲਨ ‘ਚ ਸ਼ਾਮਲ ਹੋਣ ਲਈ ਸਿੰਘੂ ਬਾਰਡਰ ‘ਤੇ ਪੁੱਜ ਗਈ ਹੈ। ਨੈਨੀਤਾਲ ਤੋਂ ਲੈ ਕੇ ਅੰਮ੍ਰਿਤਸਰ ਤੱਕ ਕਈ ਕਿਸਾਨ ਪ੍ਰਦਰਸ਼ਨ ‘ਚ ਸ਼ਾਮਲ ਹੋਣ ਲਈ ਅੱਗੇ ਵੱਧ ਰਹੇ ਹਨ। ਕਿਸਾਨਾਂ ਦੇ ਸਮੂਹ ਟਰੈਕਟਰ ਤੇ ਟਰੱਕਾਂ ਰਾਹੀਂ ਗਾਜੀਪੁਰ ਬਾਰਡਰ ‘ਤੇ ਜਮ੍ਹਾ ਹੋ ਰਹੇ ਹਨ ਕਿਉਂਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਦਿੱਲੀ ਪ੍ਰਵੇਸ਼ ‘ਤੇ ਰੋਕ ਹੈ। ਇਸ ਲਈ ਉਹ ਬਾਰਡਰ ‘ਤੇ ਹੀ ਡਟੇ ਹੋਏ ਹਨ। ਦਿੱਲੀ-ਹਰਿਆਣਾ ਸਰਹੱਦ ਦੇ ਟਿਕਰੀ ਬਾਰਡਰ ਤੇ ਸਿੰਘੂ ਬਾਰਡਰ ‘ਤੇ ਪਹਿਲਾਂ ਹੀ ਕਿਸਾਨਾਂ ਨੇ ਰਸਤਾ ਜਾਮ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : ਲੱਖੇ ਸਿਧਾਣੇ ਨੂੰ ਕਿਸਾਨ ਜਥੇਬੰਦੀਆਂ ਨੇ ਸਟੇਜ ‘ਤੇ ਬੋਲਣ ਤੋਂ ਰੋਕਿਆ, ਸੁਣੋ ਫਿਰ ਕੀ ਬੋਲਿਆ ਲੱਖਾ ?