ਚੰਡੀਗੜ੍ਹ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਾਫੀ ਸਖਤੀ ਵਰਤੀ ਜਾਂਦੀ ਹੈ । ਚੰਡੀਗੜ੍ਹ ਵੱਲੋਂ ਟ੍ਰੈਫਿਕ ਪੁਲਿਸ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਂਦੀ ਹੈ । ਦੱਸ ਦੇਈਏ ਕਿ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਸਾਲ 2023 ਵਿੱਚ 700 ਡਰਾਈਵਿੰਗ ਲਾਇਸੈਂਸ ਰੱਦ ਕੀਤੇ ਗਏ ਹਨ । ਇਸ ਵਿੱਚ ਟ੍ਰਿਪਲ ਰਾਈਡਿੰਗ ਕਰਨ ਵਾਲਿਆਂ ਦੀ ਗਿਣਤੀ ਸਭ ਤੋਂ ਵੱਧ ਹੈ। RLA ਨੇ ਟ੍ਰਿਪਲ ਰਾਈਡਿੰਗ ਕਰਨ ਸਬੰਧੀ 457 ਲੋਕਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਓਵਰ ਸਪੀਡ ’ਤੇ ਵਾਹਨ ਚਲਾਉਣ ਸਬੰਧੀ 107, ਸ਼.ਰਾਬ ਪੀ ਕੇ ਵਾਹਨ ਚਲਾਉਣ ਸਬੰਧੀ 74, ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਦੇ 18, ਲਾਲ ਬੱਤੀ ਦੀ ਉਲੰਘਣਾ ਕਰਨ ਸਬੰਧੀ 6 ਤੇ ਗਲਤ ਢੰਗ ਨਾਲ ਵਾਹਨ ਚਲਾਉਣਾ, ਪ੍ਰੈਸ਼ਰ ਹਾਰਨ ਦੀ ਵਰਤੋਂ ਕਰਨ ਵਾਲੇ 4-4 ਤੇ ਹੋਰਨਾਂ ਮਾਮਲਿਆਂ ਵਿੱਚ 19 ਜਣਿਆਂ ਦੇ ਡਰਾਈਵਿੰਗ ਲਾਇਸੈਂਸ ਰੱਦ ਕੀਤੇ ਹਨ।
ਇਸ ਸਬੰਧੀ RLA ਦੇ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ 1 ਜਨਵਰੀ 2023 ਤੋਂ 30 ਦਸੰਬਰ 2023 ਤੱਕ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਟ੍ਰੈਫਿਕ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ। ਇਸ ਦੌਰਾਨ ਗੰਭੀਰ ਮਾਮਲਿਆਂ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਦੇ ਟ੍ਰੈਫਿਕ ਚਾਲਾਨ ਨੂੰ ਕੁਝ ਸਮੇਂ ਲਈ ਰੱਦ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ। RLA ਵੱਲੋਂ ਟ੍ਰੈਫਿਕ ਪੁਲਿਸ ਦੀ ਸਿਫਾਰਸ਼ ’ਤੇ ਇਹ ਕਾਰਵਾਈ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”