Big decision by Kejriwal government: ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਆਪਣੇ ਸਾਰੇ ਵਿਭਾਗਾਂ ਨੂੰ ਹੁਣ 100 ਪ੍ਰਤੀਸ਼ਤ ਸਟਾਫ ਸਮਰੱਥਾ ਨਾਲ ਕੰਮ ਕਰਨ ਦਾ ਆਦੇਸ਼ ਜਾਰੀ ਕਰ ਦਿੱਤਾ ਹੈ। ਰਾਸ਼ਟਰੀ ਰਾਜਧਾਨੀ ਵਿੱਚ ਕੋਵਿਡ-19 ਨਾਲ ਸਬੰਧਿਤ ਸਥਿਤੀ ਵਿੱਚ ਸੁਧਾਰ ਤੋਂ ਬਾਅਦ ਦਿੱਲੀ ਸਰਕਾਰ ਨੇ ਆਪਣੇ ਦਫ਼ਤਰਾਂ ਵਿੱਚ ਸਾਰੇ ਕਰਮਚਾਰੀਆਂ ਨੂੰ ਬੁਲਾਉਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਦਿੱਲੀ ਵਿੱਚ ਕੋਰੋਨਾ ਦੇ ਘੱਟ ਰਹੇ ਕੇਸਾਂ ਦੇ ਮੱਦੇਨਜ਼ਰ ਲਿਆ ਗਿਆ ਹੈ । ਇਹ ਆਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।
ਦਰਅਸਲ, ਦਿੱਲੀ ਸਰਕਾਰ ਨੇ ਆਪਣੇ ਆਦੇਸ਼ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਦਿਆਂ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸਮਾਜਿਕ ਦੂਰੀਆਂ ਸਮੇਤ ਸਾਰੇ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ । ਡੀਡੀਐਮਏ ਦੇ ਮੁੱਖ ਸਕੱਤਰ ਵਿਜੇ ਦੇਵ ਵੱਲੋਂ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਕਾਫ਼ੀ ਗਿਰਾਵਟ ਆਈ ਹੈ । ਇਸ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਸਾਰੇ ਸਰਕਾਰੀ, ਖੁਦਮੁਖਤਿਆਰੀ ਸੰਸਥਾਵਾਂ, ਪੀਐਸਯੂ, ਕਾਰਪੋਰੇਸ਼ਨਾਂ ਅਤੇ ਸਥਾਨਕ ਸੰਸਥਾਵਾਂ ਦੇ ਦਫਤਰ ਕਰਮਚਾਰੀ ਦੀ 100 ਪ੍ਰਤੀਸ਼ਤ ਹਾਜ਼ਰੀ ਨਾਲ ਕੰਮ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਵੱਲੋਂ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਨਵੰਬਰ 2020 ਵਿੱਚ ਆਪਣੇ ਵਿਭਾਗਾਂ ਵਿੱਚ ਘੱਟ ਸਟਾਫ ਅਤੇ ਘਰ ਤੋਂ ਕੰਮ ਕਰਨ ਦਾ ਆਦੇਸ਼ ਜਾਰੀ ਕੀਤਾ ਸੀ। ਜਿਸ ਨੂੰ 31 ਜਨਵਰੀ ਤੱਕ ਵਧਾ ਦਿੱਤਾ ਗਿਆ ਸੀ । ਪਰ ਦਿੱਲੀ ਸਰਕਾਰ ਨੇ ਹੁਣ ਆਪਣੇ ਇਸ ਆਦੇਸ਼ ਨੂੰ ਬਦਲ ਦਿੱਤਾ ਹੈ ਅਤੇ ਹੁਣ ਦਿੱਲੀ ਦੇ ਵਿਭਾਗ ਪੂਰੀ ਸਟਾਫ ਦੀ ਸਮਰੱਥਾ ਨਾਲ ਕੰਮ ਕਰਨਗੇ । ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਨੇ ਪਿਛਲੇ ਸਾਲ 28 ਨਵੰਬਰ ਨੂੰ ਆਪਣੇ ਆਦੇਸ਼ ਵਿੱਚ ਕੋਵਿਡ-19 ਕਾਰਨ ਦਿੱਲੀ ਦੇ ਸਰਕਾਰੀ ਦਫ਼ਤਰਾਂ ਵਿੱਚ (ਗ੍ਰੇਡ -1 ਤੋਂ ਹੇਠਾਂ) ਕਰਮਚਾਰੀਆਂ ਦੀ ਮੌਜੂਦਗੀ ਵਿੱਚ 50 ਪ੍ਰਤੀਸ਼ਤ ਦੀ ਕਮੀ ਕੀਤੀ ਸੀ । ਇਸ ਵਿੱਚ ਜ਼ਰੂਰੀ ਸੇਵਾ ਨਾਲ ਸਬੰਧਤ ਕਰਮਚਾਰੀ ਸ਼ਾਮਿਲ ਨਹੀਂ ਸਨ।
ਦੱਸ ਦੇਈਏ ਕਿ ਹੁਣ ਤੱਕ ਦਿੱਲੀ ਵਿੱਚ 6.3 ਲੱਖ ਤੋਂ ਵੱਧ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ । ਫਿਲਹਾਲ ਦਿੱਲੀ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਤਿੰਨ ਹਜ਼ਾਰ ਤੋਂ ਵੀ ਘੱਟ ਹੈ । ਦਿੱਲੀ ਵਿੱਚ 6.18 ਲੱਖ ਤੋਂ ਵੱਧ ਕੋਰੋਨਾ ਮਰੀਜ਼ਾਂ ਦਾ ਇਲਾਜ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ 10700 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।
ਇਹ ਵੀ ਦੇਖੋ: ਰਾਜਭਵਨ ਘੇਰਨ ਗਾਇਕਾਂ ਤੋਂ ਲੈਕੇ ਕਾਂਗਰਸੀ ਮੰਤਰੀ,ਵਰਕਰ ਸਭ ਪਹੁੰਚੇ ! ਫੇਰ ਦੇਖੋ ਕਿੱਥੇ ਮੁੱਕੀ ਗੱਲ