ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਯੋਗ ਗੁਰੂ ਸਵਾਮੀ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੁਖੀ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਵਿਗਿਆਪਨ ਮਾਮਲੇ ‘ਚ ਦੋਵਾਂ ਦੀ ਮੁਆਫੀ ਨੂੰ ਸਵੀਕਾਰ ਕਰ ਲਿਆ ਹੈ ਅਤੇ ਦੋਵਾਂ ਖਿਲਾਫ ਅਦਾਲਤੀ ਮਾਣਹਾਨੀ ਦਾ ਕੇਸ ਬੰਦ ਕਰ ਦਿੱਤਾ ਹੈ।
ਇਹ ਮਾਮਲਾ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਸਾਲ 2022 ਵਿੱਚ ਦਾਇਰ ਕੀਤਾ ਸੀ। ਇਸ ਵਿਚ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ‘ਤੇ ਕੋਵਿਡ ਵੈਕਸੀਨ ਅਭਿਆਨ ਅਤੇ ਆਧੁਨਿਕ ਮੈਡੀਕਲ ਪ੍ਰਣਾਲੀ ਅਭਿਆਸ ਦੇ ਖਿਲਾਫ ਮਾਣਹਾਨੀ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਗਿਆ ਸੀ। ਪਤੰਜਲੀ ਵੱਲੋਂ ਪੇਸ਼ ਹੋਏ ਐਡਵੋਕੇਟ ਗੌਤਮ ਤਾਲੁਕਦਾਰ ਨੇ ਕਿਹਾ ਕਿ ਅਦਾਲਤ ਨੇ ਰਾਮਦੇਵ, ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਵੱਲੋਂ ਦਿੱਤੇ ਅੰਡਰਟੇਕਿੰਗ ਦੇ ਆਧਾਰ ‘ਤੇ ਕੇਸ ਬੰਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ 14 ਮਈ ਨੂੰ ਮਾਣਹਾਨੀ ਨੋਟਿਸ ‘ਤੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ : ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਫਰਲੋ, ਜੇਲ੍ਹ ‘ਚੋਂ ਬਾਹਰ ਆ ਕੇ ਸੰਗਤਾਂ ਨੂੰ ਦਿੱਤਾ ਸੁਨੇਹਾ
ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ 21 ਨਵੰਬਰ, 2023 ਦੇ ਆਪਣੇ ਆਦੇਸ਼ ਵਿੱਚ ਕਿਹਾ ਸੀ ਕਿ ਪਤੰਜਲੀ ਆਯੁਰਵੇਦ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਨੇ ਭਰੋਸਾ ਦਿੱਤਾ ਹੈ ਕਿ “ਇਸ ਤੋਂ ਬਾਅਦ ਕਿਸੇ ਵੀ ਕਾਨੂੰਨ ਦੀ ਉਲੰਘਣਾ ਨਹੀਂ ਹੋਵੇਗੀ, ਖਾਸ ਕਰਕੇ ਇਸ ਦੁਆਰਾ ਬਣਾਏ ਗਏ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ ਜਾਂ ਬ੍ਰਾਂਡਿੰਗ ਦੇ ਸਬੰਧ ਵਿਚ ਅਜਿਹਾ ਨਹੀਂ ਕੀਤਾ ਜਾਵੇ। ਇਸ ਤੋਂ ਇਲਾਵਾ, ਕਿਸੇ ਵੀ ਰੂਪ ਵਿੱਚ ਚਿਕਿਤਸਕ ਪ੍ਰਭਾਵਾਂ ਦਾ ਦਾਅਵਾ ਕਰਨ ਵਾਲਾ ਜਾਂ ਕਿਸੇ ਵੀ ਮੈਡੀਕਲ ਪ੍ਰਣਾਲੀ ਦੇ ਵਿਰੁੱਧ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪਤੰਜਲੀ ਆਯੁਰਵੇਦ ਇਸ ਭਰੋਸੇ ਲਈ ਪਾਬੰਦ ਹੈ।
ਵੀਡੀਓ ਲਈ ਕਲਿੱਕ ਕਰੋ -: