ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਇਕ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੈ। ਜ਼ਖਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਘਟਨਾ ਸਿਵਲ ਲਾਈਨ ਥਾਣਾ ਖੇਤਰ ਦੇ ਅਜੀਤਪੁਰ ਬਾਈਪਾਸ ‘ਤੇ ਵਾਪਰੀ। ਸ਼ਨੀਵਾਰ ਸਵੇਰੇ ਛੇ ਲੋਕ ਇਕ ਈਕੋ ਕਾਰ ਵਿਚ ਬਰੇਲੀ ਤੋਂ ਮੁਰਾਦਾਬਾਦ ਜਾ ਰਹੇ ਸਨ। ਇਸ ਦੌਰਾਨ ਮੁਰਾਦਾਬਾਦ ਸਾਈਡ ਤੋਂ ਆ ਰਹੇ ਇੱਕ ਡੀਸੀਐਮ ਨੇ ਅਜੀਤਪੁਰ ਬਾਈਪਾਸ ‘ਤੇ ਕਾਰ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਜ਼ਖਮੀਆਂ ਵਿਚੋਂ ਇਕ ਦੀ ਹਸਪਤਾਲ ਵਿਚ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਹੋਰ ਜ਼ਖਮੀ ਔਰਤ ਦਾ ਇਲਾਜ ਕੀਤਾ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਮੁਰਦਾ ਘਰ ਵਿੱਚ ਲੈ ਗਏ। ਹੁਣ ਤੱਕ ਕਿਸੇ ਵੀ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਡੀਸੀਐਮ ਚਾਲਕ ਫਰਾਰ ਹੈ।