ਬਿਹਾਰ ਦੇ ਬਕਸਰ ਵਿੱਚ ਨਾਰਥ ਈਸਟ ਐਕਸਪ੍ਰੈੱਸ ਟ੍ਰੇਨ ਹਾ.ਦਸੇ ਵਿੱਚ ਜਾਨ ਗਵਾਉਣ ਵਾਲੇ ਮ੍ਰਿ.ਤਕਾਂ ਦੇ ਲਈ ਰਾਜ ਦੇ CM ਨਿਤੀਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਨਿਤੀਸ਼ ਕੁਮਾਰ ਨੇ ਮ.ਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਬਿਹਾਰ CMO ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਸਦੇ ਨਾਲ ਹੀ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮ੍ਰਿ.ਤਕਾਂ ਦੇ ਪਰਿਵਾਰ ਦੇ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਇਸ ਘੜੀ ਵਿੱਚ ਈਸ਼ਵਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। CM ਨਿਤੀਸ਼ ਨੇ ਹਾ.ਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਇਲਾਜ ਦੀ ਵਿਵਸਥਾ ਕਰਨ ਦੇ ਵੀ ਆਦੇਸ਼ ਦਿੱਤੇ ਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।
ਇਹ ਵੀ ਪੜ੍ਹੋ: ਪੰਜਾਬ ‘ਚ ਵੱਜਿਆ ਚੋਣ ਬਿਗੁਲ, 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ
ਦੱਸ ਦੇਈਏ ਕਿ ਬੁੱਧਵਾਰ ਰਾਤ ਬਕਸਰ ਵਿੱਚ ਵੱਡਾ ਰੇਲ ਹਾ.ਦਸਾ ਵਾਪਰਿਆ। ਦਿੱਲੀ ਦੇ ਆਨੰਦ ਵਿਹਾਰ ਸਟੇਸ਼ਨ ਤੋਂ ਗੁਹਾਟੀ ਜਾਣ ਵਾਲੀ ਨਾਰਥ ਈਸਟ ਐਕਸਪ੍ਰੈੱਸ ਰਾਤ 9.35 ਦੇ ਕਰੀਬ ਬਕਸਰ ਵਿੱਚ ਡੀਰੇਲ ਹੋ ਗਈ। ਇਸ ਹਾਦਸੇ ਵਿੱਚ ਟ੍ਰੇਨ ਦੇ 6 ਡੱਬੇ ਪਟੜੀ ਤੋਂ ਉਤਰ ਗਏ। ਜਿਸ ਵਿੱਚ 4 ਲੋਕਾਂ ਦੀ ਮੌ.ਤ ਹੋ ਗਈ ਤੇ 100 ਤੋਂ ਵੱਧ ਲੋਕ ਜ਼ਖਮੀ ਹਨ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਹਾ.ਦਸੇ ਵਿੱਚ ਜਾ.ਨ ਗਵਾਉਣ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ। ਫਿਲਹਾਲ ਹਾਦਸੇ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ -: